02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਕਾਲੀ ਦਲ ਪੁਨਰ ਸੁਰਜੀਤ ਪੰਜਾਬ 'ਚ ਬਣਾਏਗਾ ਪੰਥਕ ਸਰਕਾਰ - ਰਿਪੂ ਢਿੱਲੋਂ

Ad Position 21
No active advertisement
ਅਜੀਤ ਡੈਸਕ 03-06-2026
ਸੰਗਰੂਰ, 2 ਜੂਨ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ 2027 ਜੋਰ ਸ਼ੋਰ ਨਾਲ ਲੜੇਗੀ ਅਤੇ ਰਾਜ ਵਿਚ ਸਥਿਰ ਸਰਕਾਰ ਬਣਾਏਗੀ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰਿਪੂ ਢਿੱਲੋਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਸਰਕਾਰ ਦੀ ਧੱਕੇਸ਼ਾਹੀ, ਜਬਰ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਵਧੀਆ ਪ੍ਰਦਰਸ਼ਨ ਕਰਨ ਵਿਚ ਸਫਲ ਰਹੀ ਹੈ ਅਤੇ ਪਾਰਟੀ ਦੇ ਲੌਂਗੋਵਾਲ, ਸੁਨਾਮ ਦੀ ਨਗਰ ਕੌਂਸਲ ਚੋਣਾਂ ਵਿਚ ਆਪਣੀ ਠੋਸ ਹਾਜ਼ਰੀ ਲਗਵਾਉਣ ਵਿਚ ਕਾਮਯਾਬ ਰਹੇ ਹਾਂ | ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਅਕਾਲੀ ਦਲ ਪੁਨਰ ਸੁਰਜੀਤ ਦੀ ਸੀਨੀਅਰ ਲੀਡਰਸ਼ਿਪ ਦਾ ਇੱਕੋ ਇੱਕ ਨਿਸ਼ਾਨਾ ਰਾਜ ਵਿਚ ਪੰਥਕ ਸਰਕਾਰ ਦੀ ਸਥਾਪਨਾ ਕਰਨਾ ਹੈ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਵਾਹਿਗੁਰੂ ਦੀ ਅਪਾਰ ਕਿ੍ਪਾ ਸਦਕਾ ਪੰਜਾਬ ਵਿਚ ਉਸ ਸਰਕਾਰ ਦਾ ਗਠਨ 2027 ਵਿਚ ਹੋਵੇਗਾ, ਜੋ ਸਹੀ ਅਰਥਾਂ ਵਿਚ ਪੰਥ ਦੀ ਮਾਰਗ ਦਰਸ਼ਕ ਸਰਕਾਰ ਸਾਬਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਡੀ.ਸੀ. ਦਫ਼ਤਰ ਅੱਗੇ ਕਿਸਾਨ ਯੂਨੀਅਨ ਵਲੋਂ ਅਹਿਮ ਮੰਗਾਂ ਸੰਬੰਧੀ ਧਰਨਾ ਅਗਲੀ ਖ਼ਬਰ ਪੀ.ਐਮ. ਸਵ ਨਿਧੀ ਯੋਜਨਾ ਨਾਲ ਮੋਗਾ ਦੇ ਰੇਹੜੀ-ਫੜੀ ਵਿਕੇ੍ਰਤਾਵਾਂ ਨੂੰ ਮਿਲੀ ਆਰਥਿਕ ਸਸ਼ਕਤੀਕਰਨ ਦੀ ਨਵੀਂ ਦਿਸ਼ਾ-ਡਾ....
Ad Position 24