02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਲੇਰਕੋਟਲਾ ਵਿਖੇ ਡੀ.ਸੀ. ਦਫ਼ਤਰ ਅੱਗੇ ਕਿਸਾਨ ਯੂਨੀਅਨ ਵਲੋਂ ਅਹਿਮ ਮੰਗਾਂ ਸੰਬੰਧੀ ਧਰਨਾ

Ad Position 21
No active advertisement
ਅਜੀਤ ਡੈਸਕ 03-06-2026
ਮਲੇਰਕੋਟਲਾ, 2 ਜੂਨ (ਮਨਜਿੰਦਰ ਸਿੰਘ ਸਰੌਦ) - ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ, ਬੀਕੇਯੂ ਏਕਤਾ ਡਕੌਂਦਾ ਜ਼ਿਲ੍ਹਾ ਪ੍ਰਧਾਨ ਬੂਟਾ ਖਾਂ ਸੰਘੈਣ, ਕਿ੍ਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਦਾਂ ਆਗੂਆਂ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਖੇਤੀ ਖੇਤਰ ਦੇਸ਼ ਦੀ 60% ਆਬਾਦੀ ਦੀ ਉਪਜੀਵਕਾ ਦਾ ਸਾਧਨ ਹੈ ਅਤੇ 46% ਆਬਾਦੀ ਸਿੱਧੇ ਤੌਰ 'ਤੇ ਖੇਤੀ 'ਚ ਲੱਗੀ ਹੋਈ ਹੈ | ਇਹ ਖੇਤਰ ਅੱਜ ਗੰਭੀਰ ਸੰਕਟ ਦਾ ਸ਼ਿਕਾਰ ਹੈ | ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ | ਫਿਰ ਵੀ ਸਭ ਕੁੱਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ | ਸੂਬੇ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੱਧਰ 'ਤੇ ਬਹੁਪੱਖੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ | ਪੰਜਾਬ ਵਿੱਚ ਖੇਤੀ ਲਈ ਖਾਦਾਂ ਦੀ ਪੂਰੀ ਸਪਲਾਈ ਯਕੀਨੀ ਬਣਾਈ ਜਾਵੇ | ਯੂਰੀਆ ਖਾਦ ਦੀ ਕੀਮਤ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ | ਸਬਸਿਡੀ ਵਿੱਚ ਕੀਤੀ ਕਟੌਤੀ ਬਹਾਲ ਕੀਤੀ ਜਾਵੇ ਅਤੇ ਯੂਰੀਆ ਦੇ ਥੈਲੇ ਵਿੱਚ ਪੰਜ ਕਿਲੋ ਦੀ ਭਰਤੀ ਜੋ ਘੱਟ ਕੀਤੀ ਗਈ ਹੈ, ਉਸ ਨੂੰ ਪੂਰਾ 50 ਕਿਲੋ ਕੀਤਾ ਜਾਵੇ | ਡੀਜ਼ਲ/ ਪੈਟਰੋਲ ਅਤੇ ਰਸੋਈ ਗੈਸ ਦੇ ਵਧਾਏ ਹੋਏ ਰੇਟ ਰੱਦ ਕੀਤੇ ਜਾਣ | ਕਿਸਾਨਾਂ ਨੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ | ਇਸ ਮੌਕੇ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਰਾਵਿੰਦਰ ਸਿੰਘ ਕਾਸਾਪੁਰ ਜਗਰੂਪ ਸਿੰਘ ਖੁਰਦ, ਮਾਨ ਸਿੰਘ ਸੱਦੋਪੁਰ, ਸੁਖਵਿੰਦਰ ਸਿੰਘ ਚੂੰਘਾਂ, ਡਾ ਸਤਿਨਾਮ ਸਿੰਘ ਝਨੇਰ, ਸੇਵਾ ਕੇਂਦਰ ਯੂਨੀਅਨ ਕੁਲਵਿੰਦਰ ਸਿੰਘ ਨੰਦਗੜ੍ਹ, ਸੰਦੀਪ ਸਿੰਘ ਉਪੋਕੀ ਚਰਨਜੀਤ ਸਿੰਘ ਹਥਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅÏਰਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਨੂੰ ਨਹਿਰ 'ਚ ਸੁੱਟ ਕੇ ਮਾਰਨ ਦੇ ਮਾਮਲੇ 'ਚ ਤਿੰਨ ਨਾਬਾਲਗਾਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ 'ਚ ਬਣਾਏਗਾ ਪੰਥਕ ਸਰਕਾਰ - ਰਿਪੂ ਢਿੱਲੋਂ
Ad Position 24