03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੁਸਲਿਮ ਵਿਧਾਇਕ ਡਾ. ਰਹਿਮਾਨ ਨੂੰ ਪੰਜਾਬ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਵੇ - ਸਚਿਨ ਕੁਮਾਰ <br/>

Ad Position 21
No active advertisement
ਅਜੀਤ ਡੈਸਕ 03-06-2026
ਮਲੇਰਕੋਟਲਾ, 2 ਜੂਨ (ਮੁਹੰਮਦ ਹਨੀਫ਼ ਥਿੰਦ) - ਸਾਬਕਾ ਕੌਂਸਲਰ ਸਚਿਨ ਕੁਮਾਰ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਮਲੇਰਕੋਟਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਨਗਰ ਕੌਂਸਲ ਚੋਣਾਂ 'ਚ 20 ਵਾਰਡਾਂ 'ਚੋਂ ਸ਼ਾਨਦਾਰ ਜਿੱਤਾਂ ਦਰਜ ਕਰਵਾ ਕੇ ਦਰਸਾ ਦਿੱਤਾ ਹੈ ਕਿ ਮਲੇਰਕੋਟਲਾ ਦਾ ਹਰੇਕ ਵਰਗ ਵਿਧਾਇਕ ਮਲੇਰਕੋਟਲਾ ਵੱਲੋਂ ਹਲਕੇ ਲਈ ਕੀਤੇ ਜਾ ਰਹੇ ਸਰਵਪੱਖੀ ਵਿਕਾਸ ਕਾਰਜਾਂ ਕਾਰਨ ਹਰੇਕ ਵਰਗ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਬਣ ਗਏ ਹਨ | ਸਾਬਕਾ ਕੌਂਸਲਰ ਸਚਿਨ ਕੁਮਾਰ ਨੇ ਵਿਧਾਇਕ ਮਲੇਰਕੋਟਲਾ ਨੂੰ ਜਿੱਥੇ ਜਿੱਤ ਦੀ ਮੁਬਾਰਕਬਾਦ ਦਿੱਤੀ | ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਦੀ ਸੀਟਾਂ ਹਨ, ਜਿਨ੍ਹਾਂ 'ਚੋਂ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਨੂੰ ਪੰਜਾਬ ਦੇ ਮੰਤਰੀ ਮੰਡਲ 'ਚ ਸ਼ਾਮਿਲ ਕਰ ਕੇ ਨੁਮਾਇੰਦਗੀ ਦਿੱਤੀ ਗਈ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਿਆਂ ਕਿਹਾ ਹੈ ਪੰਜਾਬ ਭਰ ਦੇ ਮੁਸਲਮਾਨਾਂ ਦੀ ਨੁਮਾਇੰਦਗੀ ਕਰ ਰਹੇ, ਪੰਜਾਬ ਦੇ ਇਕੋ-ਇਕ ਮੁਸਲਿਮ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੂੰ ਪੰਜਾਬ ਦੇ ਮੰਤਰੀ ਮੰਡਲ ਵਿਚ ਜ਼ਰੂਰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਪੰਜਾਬ ਦੇ ਮੁਸਲਿਮ ਭਾਈਚਾਰੇ ਦੀ ਵੀ ਨੁਮਾਇੰਦਗੀ ਸ਼ਾਮਿਲ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/> ਅਗਲੀ ਖ਼ਬਰ ਸੇਵਾ ਟੀਮ ਗੁਰਬਖਸ਼ਪੁਰਾ ਨੇ ਕੀਤਾ ਕਮਲਜੀਤ ਚੱਕ ਦਾ ਸਨਮਾਨ <br/>
Ad Position 24