03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 03-06-2026
ਦਿੜ੍ਹਬਾ ਮੰਡੀ, 2 ਜੂਨ (ਅÏਜਲਾ, ਛਾਜਲੀ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰਾ, ਬਲਾਕ ਦਿੜ੍ਹਬਾ ਵਿਖੇ 'ਸੰਤੁਲਿਤ ਖਾਦ ਪ੍ਰਬੰਧ' ਵਿਸ਼ੇ 'ਤੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ 50 ਕਿਸਾਨਾਂ ਨੇ ਭਾਗ ਲਿਆ | ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਫ਼ਸਲਾਂ ਵਿੱਚ ਸੰਤੁਲਿਤ ਖਾਦ ਪ੍ਰਬੰਧ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਆਧਾਰ 'ਤੇ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਸਾਨਾਂ ਨੂੰ ਰਸਾਇਣਿਕ ਖਾਦਾਂ, ਖ਼ਾਸ ਕਰਕੇ ਯੂਰੀਆ ਅਤੇ ਫਾਸਫੋਰਸ ਦੀ ਲੋੜ ਤੋਂ ਵੱਧ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਅਤੇ ਏਕੀਕਰਿਤ ਪੌਸ਼ਟਿਕ ਤੱਤ ਪ੍ਰਬੰਧਨ 'ਤੇ ਜ਼ੋਰ ਦਿੱਤਾ | ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ ਸਹਾਇਕ (ਬਾਗ਼ਬਾਨੀ) ਨੇ ਕਿਸਾਨਾਂ ਨੂੰ ਬਾਗ਼ਬਾਨੀ ਫ਼ਸਲਾਂ ਵਿੱਚ ਖਾਦ ਪ੍ਰਬੰਧਨ ਦੀਆਂ ਵਿਗਿਆਨਕ ਵਿਧੀਆਂ ਬਾਰੇ ਜਾਣਕਾਰੀ ਦਿੱਤੀ | ਡਾ. ਮਨਜੀਤ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਸੁਨਾਮ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਪ੍ਰਮਾਣਿਤ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਝੋਨੇ ਵਿੱਚ ਮਧਰੇਪਣ ਦੇ ਰੋਗ ਅਤੇ ਹਲਦੀ ਰੋਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਕਿਸਾਨ ਆਈ.ਡੀ. ਅਤੇ ਪੀ.ਐਮ. ਕਿਸਾਨ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ | ਅਖੀਰ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਸਾਹਿਤ ਵੰਡਿਆ ਗਿਆ | ਇਸ ਕੈਂਪ ਨੂੰ ਕਾਮਯਾਬ ਬਣਾਉਣ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨ ਸ. ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ |

Ad Position 22
No active advertisement
ਪਿਛਲੀ ਖ਼ਬਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਕੰਬੋਜ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ <br/> ਅਗਲੀ ਖ਼ਬਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/>
Ad Position 24