03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਕੰਬੋਜ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ <br/>

Ad Position 21
No active advertisement
ਅਜੀਤ ਡੈਸਕ 03-06-2026
ਸੁਨਾਮ ਊਧਮ ਸਿੰਘ ਵਾਲਾ, 2 ਜੂਨ (ਰੁਪਿੰਦਰ ਸਿੰਘ ਸੱਗੂ)- ਪੂਨਮਦੀਪ ਕੌਰ (ਕੰਬੋਜ) ਆਈ. ਏ. ਐਸ. ਵਲੋਂ ਸੰਗਰੂਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਹੋਣਾ ਉਨ੍ਹਾਂ ਦੇ ਜਨਮ ਨਗਰ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਲਈ ਵਿਸ਼ੇਸ਼ ਤੌਰ 'ਤੇ ਸੁਨਾਮ ਦੀ ਕੰਬੋਜ ਬਰਾਦਰੀ ਲਈ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ | ਕਈ ਸਾਲ ਪਹਿਲਾਂ ਪੂਨਮਦੀਪ ਕੌਰ (ਕੰਬੋਜ) ਸੰਗਰੂਰ ਵਿਖੇ ਹੀ ਏ.ਡੀ.ਸੀ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ | ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਕੰਬੋਜ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਅਤੇ ਸ਼ਹੀਦ ਊਧਮ ਸਿੰਘ ਲੋਕ ਭਲਾਈ ਸਪੋਰਟਸ ਕਲੱਬ ਰਜਿ. ਕੜੈਲ ਦੇ ਪ੍ਰਧਾਨ ਹਰਦੀਪ ਸਿੰਘ ਵਲੋਂ ਉਨ੍ਹਾਂ ਨੂੰ ਸ਼ਾਲ ਅਤੇ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੇ ਪ੍ਰਧਾਨ ਕੇਸਰ ਸਿੰਘ ਢੋਟ, ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ, ਜਰਨਲ ਸਕੱਤਰ ਤਰਸੇਮ ਸਿੰਘ ਮਹਿਰੋਕ, ਰਘਬੀਰ ਸਿੰਘ ਜੋਸਨ, ਡਾ. ਮਲਕੀਤ ਸਿੰਘ, ਇੰਸਪੈਕਟਰ ਬਲਜੀਤ ਸਿੰਘ, ਜੱਗੀ ਸਰਪੰਚ, ਹਰਦੀਪ ਸਿੰਘ ਕੜੈਲ, ਜਗਮੋਹਨ ਸਿੰਘ ਸਾਈਕਲਿਸਟ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਜੱਸੀ ਚੀਮਾ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕੀਤਾ ਜਾਗਰੂਕ <br/>
Ad Position 24