03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜੱਸੀ ਚੀਮਾ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 03-06-2026
ਮਲੇਰਕੋਟਲਾ, 2 ਜੂਨ (ਮਨਜਿੰਦਰ ਸਿੰਘ ਸਰੌਦ) - ਸਮਾਜ ਸੇਵਾ ਦੇ ਖੇਤਰ ਵਿੱਚ ਨਿਰੰਤਰ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਸਦਕਾ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਸ਼ੇਰਗੜ੍ਹ ਚੀਮਾਂ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸੰਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਦਮਸ੍ਰੀ ਜਤਿੰਦਰ ਸਿੰਘ ਸੰਟੀ ਨੇ ਕਿਹਾ ਕਿ ਜਸਵੀਰ ਸਿੰਘ ਜੱਸੀ ਤੇ ਉਨ੍ਹਾਂ ਦੀ ਟੀਮ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਪ੍ਰੇਰਣਾ ਸਰੋਤ ਹਨ | ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਸੰਸਥਾ ਵੱਲੋਂ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੀ ਮਦਦ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਤੇ ਹੋਰ ਪੜ੍ਹਾਈ ਸਮਗਰੀ ਮੁਹੱਈਆ ਕਰਵਾਈ ਜਾਂਦੀ ਹੈ | ਇਸ ਮੌਕੇ ਉਨ੍ਹਾਂ ਨਾਲ ਕੇ.ਐਸ. ਗਰੁੱਪ ਦੇ ਐਮ.ਡੀ.ਇੰਦਰਜੀਤ ਸਿੰਘ ਮੁੰਡੇ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਸਣੇ ਸੋਸਾਇਟੀ ਦੇ ਆਗੂ ਤੇ ਸਮਾਜ ਸੇਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਦਰਜੀਤ ਸਿੰਘ ਮੁੰਡੇ ਵਲੋਂ ਬੂਟੇ ਲਗਾ ਕੇ ਵਾਤਾਵਰਨ ਪੰਦ੍ਹਰਵਾੜੇ ਦੀ ਸ਼ੁਰੂਆਤ <br/> ਅਗਲੀ ਖ਼ਬਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਕੰਬੋਜ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ <br/>
Ad Position 24