03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਇੰਦਰਜੀਤ ਸਿੰਘ ਮੁੰਡੇ ਵਲੋਂ ਬੂਟੇ ਲਗਾ ਕੇ ਵਾਤਾਵਰਨ ਪੰਦ੍ਹਰਵਾੜੇ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 03-06-2026
ਮਲੇਰਕੋਟਲਾ 2 ਜੂਨ (ਮਨਜਿੰਦਰ ਸਿੰਘ ਸਰੌਦ)- ਵਾਤਾਵਰਣ ਦੀ ਸੰਭਾਲ ਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਡੇਰਾ ਅਮਾਮਗੜ੍ਹ ਸਮਾਧਾਂ ਵਿਖੇ ਵਾਤਾਵਰਨ ਪੰਦਰਵਾੜੇ ਦੀ ਸ਼ੁਰੂਆਤ ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਤੇ ਮਹੰਤ ਹਰਪਾਲ ਦਾਸ ਮੁੱਖ ਸੇਵਾਦਾਰ ਵਲੋਂ ਬੂਟਾ ਲਗਾ ਕੇ ਕੀਤੀ ਗਈ | ਇਹ ਮੁਹਿੰਮ ਡੇਰਾ ਅਮਾਮਗੜ੍ਹ ਦੇ ਸੇਵਾਦਾਰ ਸਵ. ਭਾਈ ਬਲਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਹੈ | ਮਹੰਤ ਹਰਪਾਲ ਦਾਸ ਨੇ ਕਿਹਾ ਕਿ ਅੱਜ ਵਾਤਾਵਰਨ ਪ੍ਰਦੂਸ਼ਣ ਸੰਸਾਰ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ | ਇਸ ਸਥਿਤੀ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਮੁੰਡੇ ਪਿਛਲੇ ਕਰੀਬ 25 ਸਾਲਾਂ ਤੋਂ ਵਾਤਾਵਰਨ ਦੀ ਰੱਖਿਆ ਲਈ ਨਿਰੰਤਰ ਯਤਨ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਲੱਖਾਂ ਬੂਟੇ ਲੋਕਾਂ ਨੂੰ ਮੁਫ਼ਤ ਵੰਡ ਕੇ ਹਰਿਆਵਲ ਵਧਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ ਦਾ ਨਿਰਮਾਣ ਕਰਨ ਵਾਲੀ ਵਿਸ਼ਵ ਪ੍ਰਸਿੱਧ ਕੇ.ਐਸ. ਗਰੁੱਪ ਇੰਡਸਟਰੀ ਦੇ ਮਾਲਕ ਇੰਦਰਜੀਤ ਸਿੰਘ ਮੁੰਡੇ ਨੇ ਵਾਤਾਵਰਨ ਨੂੰ ਬਚਾਉਣ ਦਾ ਜੋ ਬੀੜਾ ਚੁੱਕਿਆ ਸੀ, ਉਸ ਵਿਚ ਉਹ ਕਾਫ਼ੀ ਹੱਦ ਤੱਕ ਸਫਲ ਰਹੇ ਹਨ | ਮਹੰਤ ਹਰਪਾਲ ਦਾਸ ਨੇ ਕਿਹਾ ਕਿ ਬਾਪੂ ਇੰਦਰਜੀਤ ਸਿੰਘ ਮੁੰਡੇ ਨੂੰ ਵਾਤਾਵਰਨ ਸੰਭਾਲ ਦੇ ਖੇਤਰ ਵਿਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਦੇਸ਼-ਵਿਦੇਸ਼ 'ਚ ਦਰਜਨਾਂ ਸਨਮਾਨ ਤੇ ਐਵਾਰਡਾਂ ਨਾਲ ਨਿਵਾਜਿਆ ਜਾ ਚੁੱਕਾ ਹੈ | ਇਸ ਮੌਕੇ ਸਮਾਜ ਸੇਵੀ ਗੁਰਬਖਸ਼ ਸਿੰਘ ਗੁੱਡੂ ਧੂਰੀ ਤੇ ਵੱਡੀ ਗਿਣਤੀ 'ਚ ਸੰਗਤਾਂ ਤੇ ਵਾਤਾਵਰਨ ਪ੍ਰੇਮੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਸਿੰਘ ਚੱਕ ਵਲੋਂ ਪੰਜਗਰਾਈਆਂ ਵਿਖੇ ਵਿਸ਼ਾਲ ਮੀਟਿੰਗ <br/> ਅਗਲੀ ਖ਼ਬਰ ਜੱਸੀ ਚੀਮਾ ਨੂੰ ਕੀਤਾ ਸਨਮਾਨਿਤ <br/>
Ad Position 24