03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਲੰਮੇ ਕੇਸ ਤੇ ਦਸਤਾਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 03-06-2026
ਧੂਰੀ, 2 ਜੂਨ (ਸੁਖਵੰਤ ਸਿੰਘ ਭੁੱਲਰ) - ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਈਸੀ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਲੰਮੇ ਕੇਸ ਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦਸਤਾਰ ਤੇ ਲੰਮੇ ਕੇਸ ਮੁਕਾਬਲੇ 'ਚ ਸੈਂਕੜੇ ਬੱਚਿਆਂ ਨੇ ਭਾਗ ਲਿਆ | ਦਸਤਾਰ ਸਜਾਉਣ ਮੁਕਾਬਲੇ ਨੂੰ ਦੋ ਵਰਗਾਂ 'ਚ ਵੰਡਿਆ ਗਿਆ ਸੀ | ਜਿਸ ਦੌਰਾਨ ਜੂਨੀਅਰ ਵਰਗ 'ਚ 10 ਸਾਲ ਤੋਂ 14 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ | ਸੀਨੀਅਰ ਵਰਗ 'ਚ 15 ਸਾਲ ਤੋਂ 20 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ | ਨਾਲ ਹੀ 10 ਸਾਲ ਤੋਂ 15 ਸਾਲ ਤੱਕ ਦੇ ਲੜਕੇ ਅਤੇ ਲੜਕੀਆਂ ਦੇ ਲੰਮੇ ਕੇਸ ਮੁਕਾਬਲੇ ਵੀ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਕਦ ਇਨਾਮ, ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨਾਂ ਨਾਲ ਸਨਮਾਨਿਤ ਕੀਤਾ ਗਿਆ | ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਮਨਦੀਪ ਸਿੰਘ ਖ਼ੁਰਦ ਕੌਮੀ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਸ ਗੁਰੂ ਦੀ ਮੋਹਰ ਤੇ ਦਸਤਾਰ ਸਾਡਾ ਤਾਜ ਹੈ | ਇਸ ਲਈ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨਾ ਸਾਡਾ ਮੁੱਖ ਮਕਸਦ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ, ਸੁਖਵਿੰਦਰ ਸਿੰਘ, ਨਿਰੰਜਨ ਸਿੰਘ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਸੀਨੀਅਰ ਮੈਂਬਰ ਸੁਖਦੀਪ ਸਿੰਘ ਸੁੱਖ ਦੁਲਮਾ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਪ੍ਰਭਪਿੰਦਰ ਸਿੰਘ ਬਾਠਾਂ, ਤਰਨਦੀਪ ਸਿੰਘ ਅਮਰਗੜ੍ਹ, ਗੁਰਪ੍ਰੀਤ ਸਿੰਘ ਨਿੱਕਾ, ਭਾਈ ਚਰਨਪ੍ਰੀਤ ਸਿੰਘ ਮੌਹੋਰਾਣਾ, ਭਾਈ ਸੁਖਬੀਰ ਸਿੰਘ ਫਲੌਡ (ਦੋਵੇਂ ਪ੍ਰਚਾਰਕ) ਬਾਬਾ ਰਣਜੋਤ ਸਿੰਘ, ਮੋਹਣ ਸਿੰਘ ਦਸਮੇਸ਼ ਕੰਬਾਈਨ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਰਾ ਇਮਾਮਗੜ੍ਹ ਸਮਾਧਾਂ ਵਿਖੇ ਧਾਰਮਿਕ ਸਮਾਗਮ ਸ਼ੁਰੂ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਸਕੂਲ ਜਖੇਪਲ ਦੀ ਵਿਦਿਆਰਥਣ ਦਾ ਸਨਮਾਨ <br/>
Ad Position 24