04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਵੰਡੇ ਸਰਟੀਫ਼ਿਕੇਟ <br/>

Ad Position 21
No active advertisement
ਅਜੀਤ ਡੈਸਕ 03-06-2026
ਸੁਨਾਮ ਊਧਮ ਸਿੰਘ ਵਾਲਾ, 2 ਜੂਨ (ਧਾਲੀਵਾਲ, ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵੱਲੋਂ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਐਮ.ਸੀ. ਸਰਟੀਫਿਕੇਟ ਵੀ ਵੰਡੇ ਗਏ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦਿਆਂ ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕੌਂਸਲਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਸਨੀਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀਆਂ ਦੀ ਜ਼ਿੰਮੇਵਾਰੀ ਸਿਰਫ਼ ਚੋਣ ਜਿੱਤਣ ਤਕ ਸੀਮਤ ਨਹੀਂ ਹੁੰਦੀ, ਸਗੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਨਿਰੰਤਰ ਯਤਨ ਕਰਨਾ ਵੀ ਉਨ੍ਹਾਂ ਦਾ ਫ਼ਰਜ਼ ਹੈ | ਅਮਨ ਅਰੋੜਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਮੌਜੂਦ ਸਾਰੇ ਪ੍ਰਾਇਮਰੀ ਅਤੇ ਸੈਕੰਡਰੀ ਡੰਪਾਂ ਦੀ ਸਫ਼ਾਈ ਹਰ ਰੋਜ਼ ਸਵੇਰੇ 10 ਵਜੇ ਤੱਕ ਮੁਕੰਮਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਸ਼ਹਿਰ ਦੇ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਲਾਟਾਂ ਦੀ ਚਾਰਦੀਵਾਰੀ ਕਰਵਾਉਣ ਅਤੇ ਉਨ੍ਹਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ਵਿੱਚ ਗੰਦਗੀ ਅਤੇ ਜੰਗਲੀ ਬੂਟੇ ਇਕੱਠੇ ਹੋਣ ਕਾਰਨ ਨਾ ਸਿਰਫ਼ ਵਾਤਾਵਰਨ ਪ੍ਰਭਾਵਿਤ ਹੁੰਦਾ ਹੈ, ਸਗੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਜਾਂਦਾ ਹੈ | ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੇ ਸੀਵਰੇਜ ਅਤੇ ਪਾਣੀ ਨਿਕਾਸੀ ਪ੍ਰਬੰਧਾਂ ਦੀ ਸਮੇਂ ਸਿਰ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਚੇਅਰਮੈਨ ਮੁਕੇਸ਼ ਜੁਨੇਜਾ, ਸਾਹਿਬ ਸਿੰਘ, ਆਸ਼ਾ ਬਜਾਜ, ਯਾਦਵਿੰਦਰ ਸਿੰਘ ਨਿਰਮਾਣ, ਮੋਂਟੀ ਮਧਾਨ, ਮਨਪ੍ਰੀਤ ਬਾਂਸਲ, ਸੰਨੀ ਕਾਂਸਲ ਆਦਿ ਵੱਡੀ ਗਿਣਤੀ ਵਿੱਚ ਕੌਂਸਲਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਇਕ-ਰੋਜ਼ਾ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਸਨਅਤਕਾਰ ਸੁਖਦੇਵ ਸਿੰਘ ਮਣਕੂ ਦੇ ਨੌਜਵਾਨ ਪੱੁਤਰ ਦੀ ਦਿਲ ਦੇ ਦੌਰੇ ਕਾਰਨ ਮੌਤ <br/>
Ad Position 24