ਅਧਿਆਪਕ ਦਲ ਨੇ ਅਧਿਆਪਕ ਦੇ ਕਤਲ ਦੀ ਕੀਤੀ ਨਿਖੇਧੀ
ਅਜੀਤ ਡੈਸਕ
04-06-2026
ਸੰਗਰੂਰ, 3 ਜੂਨ (ਅਮਨਦੀਪ ਸਿੰਘ ਬਿੱਟਾ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਸਕੱਤਰ ਜਨਰਲ ਹਰਜੰਟ ਸਿੰਘ ਬੋਡੇ ਅਤੇ ਸੂਬਾ ਜਨਰਲ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਵਲੋਂ ਜੰਡਿਆਲਾ ਗੁਰੂ ਦੇ ਨਜ਼ਦੀਕੀ ਪਿੰਡ ਰਾਣਾ ਕਲਾਂ ਨੇੜੇ ਪਿੰਡ ਨਰਾਇਣਗੜ੍ਹ ਵਿੱਚ ਦਿਨ ਦਿਹਾੜੇ ਸਰਕਾਰੀ ਅਧਿਆਪਕ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤਲਵੰਡੀ ਨੇੜੇ ਮਾਲੋਵਾਲ ਜੋ ਗਹਿਰੀ ਮੰਡੀ ਵਿਖੇ ਡਰਾਇੰਗ ਅਧਿਆਪਕ ਵਜੋਂ ਸੇਵਾ ਨਿਭਾ ਰਿਹਾ ਸੀ, ਦਾ ਦਿਨ ਦਿਹਾੜੇ ਕਤਲ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਜਾਂਦੀ ਹੈ | ਇੱਥੇ ਦੱਸਣਯੋਗ ਹੈ ਕਿ ਜਗਦੀਪ ਸਿੰਘ ਆਪਣੀ ਬੱਚੀ ਨੂੰ ਜੰਡਿਆਲਾ ਗੁਰੂ ਵਿਖੇ ਟਿਊਸ਼ਨ 'ਤੇ ਛੱਡ ਕੇ ਵਾਪਸ ਆ ਰਹੇ ਸੀ ਤਾਂ ਉਨ੍ਹਾਂ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ | ਅਧਿਆਪਕ ਦਲ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਉਹ ਅਧਿਆਪਕ ਜਗਦੀਪ ਸਿੰਘ ਦੇ ਕਾਤਲਾਂ ਦੀ ਤਫ਼ਤੀਸ਼ ਕਰਕੇ ਤੁਰੰਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰੇ |