13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਨਰੇਗਾ ਕਰਮਚਾਰੀਆਂ ਵਲੋਂ ਪੰਚਾਇਤੀ ਵਿਭਾਗ 'ਚ ਮਰਜ ਨਾ ਕਰਨ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਸ਼ੁਰੂ

Ad Position 21
No active advertisement
ਮਨਰੇਗਾ ਕਰਮਚਾਰੀ ਮੰਗਾਂ ਨੂੰ ਲੈ ਕੇ ਬਲਾਕ ਅਨਦਾਣਾ ਐਟ ਮੂਨਕ ਵਿਖੇ ਕਲਮ ਛੋੜ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਪ੍ਰਵੀਨ ਮਦਾਨ <br/> 04-06-2026
ਮੂਨਕ, 3 ਜੂਨ (ਪ੍ਰਵੀਨ ਮਦਾਨ, ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਪਿਛਲੇ ਲਗਭਗ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾਅ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਬਲਾਕ ਅਨਦਾਣਾ ਐਟ ਮੂਨਕ ਵਿਖੇ ਕਲਮ ਛੋੜ ਹੜਤਾਲ ਸ਼ੁਰੂ ਕਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਮੁਲਾਜ਼ਮਾਂ ਦਾ ਬੁਰਾ ਹਾਲ ਹੈ | ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰ ਕੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁੱਝ ਸਵਾਰ ਨਹੀਂ ਸਕੀ | ਵਿਭਾਗ ਵਲੋਂ ਨਰੇਗਾ ਮੁਲਾਜ਼ਮਾਂ ਦਾ ਡਾਟਾ ਪੋਰਟਲ ਰਾਹੀਂ ਇਕੱਠਾ ਕਰ ਕੇ ਪ੍ਰੋਸੋਨਲ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਨਹੀਂ ਦਿੱਤੇ ਗਏ | ਬੀਤੀ 1 ਜੂਨ ਨੂੰ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨਾਲ ਹੋਈ ਪੈਨਲ ਮੀਟਿੰਗ 'ਚ ਉਨ੍ਹਾਂ ਭਰੋਸਾ ਦਿੱਤਾ ਕਿ ਇੱਕ ਹਫ਼ਤੇ ਤੱਕ ਦੁਬਾਰਾ ਮੀਟਿੰਗ ਕਰ ਕੇ ਮਨਰੇਗਾ ਮੁਲਜ਼ਮਾਂ ਨੂੰ ਪੰਚਾਇਤੀ ਵਿਭਾਗ ਵਿਚ ਮਰਜ਼ ਕਰਨ ਦੀ ਪ੍ਰਕਿਰਿਆ ਆਰੰਭੀ ਜਾਵੇਗੀ | ਜਿਸ ਦੇ ਚਲਦਿਆਂ ਯੂਨੀਅਨ ਨੇ ਮੀਟਿੰਗ ਤੱਕ ਸ਼ਾਂਤਮਈ ਤਰੀਕੇ ਦਫ਼ਤਰਾਂ ਵਿਚ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਸੀਪਾਲ ਏ ਪੀ ਓ, ਸੋਨੂ ਕੁਮਾਰ ਜੇ ਈ, ਸਤਵੀਰ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ, ਅਮਰਿੰਦਰ ਸਿੰਘ ਪਿੰਕੀ ਦੇਵੀ, ਬਿੰਦਰ ਕੋਰ ਸੀ ਏ, ਸਤਵੀਰ ਸਿੰਘ, ਬਚਨ ਦਾਸ ਬੀ.ਐਫ. ਟੀ. ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤੇਲ ਅਤੇ ਗੈਸ ਦੀਆਂ ਕੀਮਤਾਂ 'ਚ ਵਾਧੇ ਨੇ ਲੋਕਾਂ ਦਾ ਬਜਟ ਹਿਲਾਇਆ- ਭਰਾਜ <br/> ਅਗਲੀ ਖ਼ਬਰ ਕਾਂਗਰਸ ਦਾ ਜੇਤੂ ਰੱਥ 2027 ਦੀ ਚੋਣਾਂ ਤੱਕ ਇਸੇ ਰਫ਼ਤਾਰ ਨਾਲ ਦੌੜੇਗਾ - ਢੀਂਗਰਾ, ਬੋਦੀ <br/>
Ad Position 24