14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬੀ ਸਾਹਿਤ ਸਭਾ ਵਲੋਂ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ <br/>

Ad Position 21
No active advertisement
ਅਜੀਤ ਡੈਸਕ 04-06-2026
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)-ਪੰਜਾਬੀ ਸਾਹਿਤ ਸਭਾ ਤਪਾ ਦੀ ਇਕ ਮੀਟਿੰਗ ਪਿਆਰਾ ਲਾਲ ਰੁਕਮਣੀ ਦੇਵੀ ਯੁਵਾ ਭਲਾਈ ਸੈਂਟਰ ਮਾਤਾ ਦਾਤੀ ਰੋਡ ਤਪਾ ਦੀ ਲਾਇਬ੍ਰੇਰੀ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਪ੍ਰਸਿੱਧ ਕਵਿੱਤਰੀ ਜਗਜੀਤ ਕੌਰ ਢਿੱਲਵਾਂ ਨੇ ਕੀਤੀ | ਮੀਟਿੰਗ ਵਿਚ ਕਲਾਸੀਕਲ ਗੀਤਕਾਰ ਮਨੀ ਅੰਮਿ੍ਤਸਰੀ ਨੇ ਵੱਖ-ਵੱਖ ਲੇਖਕਾਂ ਦੀਆਂ ਗ਼ਜ਼ਲਾਂ ਦਾ ਗਾਇਨ ਕੀਤਾ | ਗ਼ਜ਼ਲਗੋ ਜਗਜੀਤ ਕੌਰ ਢਿੱਲਵਾਂ ਨੇ ਤਰੰਨਮ ਵਿਚ ਆਪਣੀਆਂ ਗ਼ਜ਼ਲਾਂ ਪੇਸ਼ ਕੀਤੀਆਂ | ਸੀ. ਮਾਰਕੰਡਾ ਨੇ ਆਪਣੀ ਛਪ ਰਹੀ ਨਵੀਂ ਕਾਵਿ ਕਿਤਾਬ ਛੇ-ਹਰਫਾ ਪੁਲ ਵਿਚੋਂ ਕੁੱਝ ਕਵਿਤਾਵਾਂ ਦਾ ਪਾਠ ਕੀਤਾ | ਸਭਾ ਦੇ ਜਨਰਲ ਸਕੱਤਰ ਵਰਿੰਦਰ ਸਿੰਘ ਪਿ੍ੰਸੀਪਲ ਨੇ ਸਭਾ ਦੀਆਂ ਗਤੀਵਿਧੀਆਂ ਅਤੇ ਭਵਿੱਖ ਵਿਚ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਪੇਸ਼ ਕੀਤੀ | ਉਨ੍ਹਾਂ ਦੱਸਿਆ ਕਿ 7 ਜੂਨ ਨੂੰ ਪੰਜਾਬੀ ਸਾਹਿੱਤ ਅਕੈਡਮੀ ਦਿੱਲੀ ਵਲੋਂ ਬੂਟਾ ਸਿੰਘ ਚੌਹਾਨ ਦੀ ਅਗਵਾਈ ਹੇਠ ਹੋ ਰਹੇ ਸਾਹਿਤਕ ਪ੍ਰੋਗਰਾਮ ਜੋ ਤਪਾ ਵਿਖੇ ਕੀਤਾ ਜਾ ਰਿਹਾ ਹੈ, ਉਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਅ ਦਿੱਤੀ ਗਈ ਅਤੇ ਵੱਖ-ਵੱਖ ਸਾਹਿੱਤ ਸਭਾਵਾਂ ਦੇ ਨੁਮਾਇੰਦਿਆਂ ਨੂੰ ਇਤਲਾਹ ਕੀਤੀ ਗਈ ਕਿ ਉਹ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ | ਇਸ ਸਮੇਂ ਰਮਨ ਬਾਂਸਲ ਨੇ ਆਏ ਲੇਖਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਦੀਪਕ ਬਾਂਸਲ, ਪ੍ਰਭਾਤ ਗਰਗ, ਲਵਜੀਤ ਸਿੰਘ ਅਤੇ ਮੈਡਮ ਹਰਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਸਬ-ਡਵੀਜ਼ਨ ਮਹਿਲ ਕਲਾਂ ਦੀ ਇਕੱਤਰਤਾ ਅਗਲੀ ਖ਼ਬਰ ਵਾਈ.ਐਸ. ਸਕੂਲ ਦੇ ਹੋਣਹਾਰ ਵਿਦਿਆਰਥੀ ਸ਼ਿਵਾਂਗ ਨੇ ਸੋਨ ਤਗਮਾ ਜਿੱਤਿਆ <br/>
Ad Position 24