ਮਹਿਲ ਕਲਾਂ, 3 ਜੂਨ (ਅਵਤਾਰ ਸਿੰਘ ਅਣਖੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਐਸੋਸੀਏਸ਼ਨ ਯੂਨੀਅਨ ਸਬ-ਡਵੀਜ਼ਨ ਮਹਿਲ ਕਲਾਂ, ਠੁੱਲੀਵਾਲ ਦੇ ਪੈਨਸ਼ਨਰਾਂ ਦੀ ਮੀਟਿੰਗ ਜਥੇਬੰਦੀ ਡਵੀਜ਼ਨ ਪ੍ਰਧਾਨ ਇੰਜ: ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਲੋਂ ਡੀ.ਏ. ਦੀਆਂ ਕਿਸ਼ਤਾਂ ਨਾ ਜਾਰੀ ਕਰਨ ਤੇ ਹੋਰ ਭਖਦੀਆਂ ਮੰਗਾਂ ਲਈ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰ ਦੀਆਂ ਮੰਗਾਂ ਦਾ ਮੰਨੀਆਂ ਤਾਂ ਜਥੇਬੰਦੀ ਵਲੋਂ ਭਵਿੱਖ 'ਚ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਭਜਾਓ ਮੁਹਿੰਮ ਤਹਿਤ ਡਟਵਾਂ ਵਿਰੋਧ ਕੀਤਾ ਜਾਵੇਗਾ | ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਆਪਣੀਆਂ ਮੰਗਾਂ ਸਬੰਧੀ ਮਿਲ ਕੇ ਕਈ ਵਾਰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ | ਪਰ ਸਰਕਾਰ ਸਰਕਾਰ ਵਲੋਂ ਪੈਨਸ਼ਨਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੋਰਡ ਦੀ ਮੈਨੇਜਮੈਂਟ ਨਾਲ 30 ਅਪ੍ਰੈਲ ਅਤੇ 28 ਮਈ ਨੂੰ ਹੋਏ ਫ਼ੈਸਲਿਆਂ ਨੂੰ ਲਾਗੂ ਨਾ ਕੀਤਾ ਤਾਂ 14 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਜੇਕਰ ਫਿਰ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ 16 ਅਤੇ 17 ਜੂਨ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਸਟੇਟ ਕਮੇਟੀ ਵਲੋਂ ਦੋ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ ਡੀ.ਸੀ. ਦਫ਼ਤਰਾਂ ਅੱਗੇ ਗਿ੍ਫ਼ਤਾਰੀਆਂ ਦਿੱਤੀਆਂ ਜਾਣਗੀਆਂ | ਡਵੀਜ਼ਨ ਪ੍ਰਧਾਨ ਇੰਜ: ਕੇਵਲ ਸਿੰਘ ਧਾਲੀਵਾਲ ਨੇ ਡੀ.ਏ. ਦੀਆਂ ਕਿਸ਼ਤਾਂ ਦੇ ਸਕੇਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਵਿਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਭਜਾਓ ਮੁਹਿੰਮ ਦੌਰਾਨ ਡਟ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਮੀਤ ਪ੍ਰਧਾਨ ਦਰਸ਼ਨ ਸਿੰਘ ਕਲਾਲ ਮਾਜਰਾ, ਸਕੱਤਰ ਸੁਖਦੇਵ ਸਿੰਘ ਜਲੂਰ, ਸਕੱਤਰ ਬਿੱਕਰ ਸਿੰਘ ਛੀਨੀਵਾਲ ਕਲਾਂ, ਦਰਸ਼ਨ ਸਿੰਘ ਜਲੂਰ, ਬਿੱਕਰ ਸਿੰਘ ਖ਼ਿਆਲੀ, ਸ਼ਿੰਗਾਰਾ ਸਿੰਘ ਕੁਰੜ, ਸੁਖਦੇਵ ਸਿੰਘ ਗੁਰਮ, ਮਲਕੀਤ ਸਿੰਘ ਸਹੌਰ, ਚਮਕੌਰ ਸਿੰਘ ਧਨੇਰ, ਬਲਦੇਵ ਸਿੰਘ ਗੁਰਮ, ਗੁਰਜੰਟ ਸਿੰਘ ਹਮੀਦੀ, ਰਾਮ ਕਲਾਸ, ਸ਼ਮਸ਼ੇਰ ਸਿੰਘ ਹਮੀਦੀ, ਹਰਮੇਲ ਸਿੰਘ ਗੋਬਿੰਦਗੜ੍ਹ, ਅਵਤਾਰ ਸਿੰਘ ਕੁਰੜ, ਸੀਤਾ ਸਿੰਘ ਖ਼ਿਆਲੀ, ਜਗਦੇਵ ਸਿੰਘ ਕੁਰੜ, ਹਰਜੋਧਨ ਸਿੰਘ ਮਾਂਗੇਵਾਲ, ਗੋਬਿੰਦ ਸਿੰਘ ਕੁਰੜ, ਅਜੈਬ ਸਿੰਘ ਛਾਪਾ ਹਾਜ਼ਰ ਸਨ |