14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆਰੀਆਭੱਟਾ ਕਾਲਜ ਵਿਖੇ ਮਨਦੀਪ ਕੌਰ ਟਾਂਗਰਾ ਦਾ ਪ੍ਰੇਰਣਾ ਦਾਇਕ ਲੈਕਚਰ 6 ਨੂੰ <br/>

Ad Position 21
No active advertisement
ਅਜੀਤ ਡੈਸਕ 04-06-2026
ਬਰਨਾਲਾ, 3 ਜੂਨ (ਗੁਰਪ੍ਰੀਤ ਸਿੰਘ ਲਾਡੀ)- ਆਰੀਆਭੱਟਾ ਕਾਲਜ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਵਿਅਕਤਿਤਵ ਨਿਰਮਾਣ, ਲੀਡਰਸ਼ਿਪ ਵਿਕਾਸ ਅਤੇ ਭਵਿੱਖ ਲਈ ਸਹੀ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਿਤੀ 6 ਜੂਨ ਨੂੰ ਕਾਲਜ ਕੈਂਪਸ 'ਚ ਇਕ ਵਿਸ਼ੇਸ਼ ਪ੍ਰੇਰਣਾਦਾਇਕ ਲੈਕਚਰ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਮਾਗਮ ਵਿਚ ਵਿਸ਼ਵ ਪੱਧਰ 'ਤੇ ਪ੍ਰਸਿੱਧ ਥਾਟ ਲੀਡਰ ਅਤੇ ਸਮਾਜਿਕ ਬਦਲਾਅ ਦੀ ਅਗਵਾਈ ਕਰਨ ਵਾਲੀ ਸ੍ਰੀਮਤੀ ਮਨਦੀਪ ਕੌਰ ਟਾਂਗਰਾ ਮੁੱਖ ਵਕਤਾ ਵਜੋਂ ਸ਼ਿਰਕਤ ਕਰਨਗੇ ਅਤੇ ਉਹ ਆਪਣੇ ਜੀਵਨ ਦੇ ਅਨੁਭਵਾਂ, ਸੰਘਰਸ਼ਾਂ, ਸਫਲਤਾਵਾਂ ਅਤੇ ਪ੍ਰੇਰਣਾਦਾਇਕ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿਚ ਵੱਡੇ ਟੀਚੇ ਨਿਰਧਾਰਤ ਕਰਨ, ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਸਫਲਤਾ ਦੀ ਰਾਹ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਰ. ਕੇ. ਗੁਪਤਾ, ਰਾਜੀਵ ਮੰਗਲਾ, ਵਿਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ ਅਤੇ ਅਸ਼ਵਨੀ ਸਿੰਗਲਾ ਨੇ ਦੱਸਿਆ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀਆਂ ਤੱਕ ਸੀਮਤ ਨਹੀਂ ਰੱਖਣਾ, ਸਗੋਂ ਉਨ੍ਹਾਂ ਨੂੰ ਸਮਾਜ ਲਈ ਜ਼ਿੰਮੇਵਾਰ, ਆਤਮ-ਵਿਸ਼ਵਾਸੀ ਅਤੇ ਯੋਗ ਨਾਗਰਿਕ ਵਜੋਂ ਤਿਆਰ ਕਰਨਾ ਹੈ | ਇਸੇ ਸੋਚ ਤਹਿਤ ਕਾਲਜ ਵਲੋਂ ਸਮੇਂ-ਸਮੇਂ 'ਤੇ ਸੈਮੀਨਾਰ, ਵਰਕਸ਼ਾਪ, ਵਿਸ਼ੇਸ਼ ਲੈਕਚਰ ਅਤੇ ਇੰਡਸਟਰੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਏ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਭਲਾਈ ਯੋਜਨਾਵਾਂ ਸੰਬੰਧੀ ਜਾਗਰੂਕ ਕਰਨ ਲਈ ਲੋਕ ਕਲਿਆਣ ਮੇਲਾ ਲਗਾਇਆ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਸਬ-ਡਵੀਜ਼ਨ ਮਹਿਲ ਕਲਾਂ ਦੀ ਇਕੱਤਰਤਾ
Ad Position 24