18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਚਿੱਟੇ ਸਮੇਤ ਇੱਕ ਕਾਬੂ

Ad Position 21
No active advertisement
ਅਜੀਤ ਡੈਸਕ 05-06-2026
ਅਮਰਗੜ੍ਹ, 4 ਜੂਨ (ਜਤਿੰਦਰ ਮੰਨਵੀ) - ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਨੇ ਇੱਕ ਵਿਅਕਤੀ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਚਿੱਟੇ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਪੁਲਿਸ ਪਾਰਟੀ ਨਾਲ ਮਲੇਰਕੋਟਲਾ-ਧੂਰੀ ਰੋਡ 'ਤੇ ਸਥਿਤ ਪਿੰਡ ਸੰਗਾਲਾ ਦੇ ਬੱਸ ਸਟੈਂਡ ਕੋਲ ਮੌਜੂਦ ਸੀ | ਇਸੇ ਦੌਰਾਨ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਜਿਸ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੁਹੰਮਦਗੜ੍ਹ ਨੇੜੇ ਡਰੇਨ ਦੇ ਪੁਲ 'ਤੇ ਨਾਕਾਬੰਦੀ ਕੀਤੀ ਅਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12 ਗ੍ਰਾਮ ਚਿੱਟਾ ਬਰਾਮਦ ਹੋਇਆ | ਅਮਰਗੜ੍ਹ ਪੁਲਿਸ ਨੇ ਕਥਿਤ ਦੋਸ਼ੀ ਸਤਵਿੰਦਰ ਸਿੰਘ ਵਾਸੀ ਸੰਗਾਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰੀ ਸਿਸਟਮ ਨੂੰ ਖਤਮ ਕਰਕੇ ਮਾਨ ਸਰਕਾਰ ਨੇ ਲਿਆ ਇਤਿਹਾਸਕ ਫੈਸਲਾ- ਡਾ. ਮਿੰਕੂ ਜਵੰਧਾ ਅਗਲੀ ਖ਼ਬਰ ਡਿੱਗਿਆ ਪਰਸ ਵਾਪਸ ਕਰ ਕੇ ਦਿਖਾਈ ਇਮਾਨਦਾਰੀ
Ad Position 24