18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਜ਼ਿਲ੍ਹਾ ਪੁਲਿਸ ਵਚਨਬੱਧ - ਐਸ.ਐਸ.ਪੀ. ਸ. ਗੁਰਮੀਤ ਸਿੰਘ

Ad Position 21
No active advertisement
ਅਜੀਤ ਡੈਸਕ 05-06-2026
ਮਲੇਰਕੋਟਲਾ, 4 ਜੂਨ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹੇ ਭਰ 'ਚ ਲੋਕ-ਪੁਲਿਸ ਸਾਂਝ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕਰਵਾਏ ਗਏ Tਵਪਾਰੀ-ਪੁਲਿਸ ਮਿਲਣੀ Uਪ੍ਰੋਗਰਾਮ ਤਹਿਤ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਦ. ਗੁਰਮੀਤ ਸਿੰਘ ਨੇ ਸਰਕਾਰੀ ਕਾਲਜ ਰੋਡ 'ਤੇ ਸਥਿਤ ਅਰੋੜਾ ਕਲਾਥ ਹਾਊਸ, ਗੋਇਲ ਜਿਵੈਲਰਸ, ਸਚਿਨ ਜਿਵੈਲਰਸ ਵਿਖੇ ਪੁੱਜ ਕੇ ਕੱਪੜਾ ਵਪਾਰੀਆਂ, ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਹੋਰ ਕਾਰੋਬਾਰੀਆਂ ਨਾਲ ਜੁੜੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਪਾਰੀਆਂ ਨਾਲ ਖੁੱਲ੍ਹੇ ਦਿਲ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਪੁਲਿਸ ਵਪਾਰੀਆਂ ਦੀ ਸੁਰੱਖਿਆ, ਕਾਰੋਬਾਰਾਂ ਦੀ ਨਿਰਵਿਘਨ ਕਾਰਗੁਜ਼ਾਰੀ ਅਤੇ ਸ਼ਹਿਰ ਵਿਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਅਪਰਾਧਿਕ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਨਿਯਮਿਤ ਗਸ਼ਤ, ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਅਤੇ ਤੁਰੰਤ ਕਾਰਵਾਈ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰੀ ਅਦਾਰਿਆਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸੁਰੱਖਿਆ ਉਪਾਵਾਂ ਨੂੰ ਅਪਣਾਉਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ | ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਅਪਰਾਧ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ |
ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਲੇਰਕੋਟਲਾ ਆਜ਼ਮ ਦਾਰਾ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਚੇਅਰਪਰਸਨ ਵਿਧਾਨ ਸਭਾ ਹਲਕਾ ਮਲੇਰਕੋਟਲਾ ਇਮਤਿਆਜ਼ ਅਲੀ ਬਾਬੂ, ਡੀ.ਐਸ.ਪੀ. ਡਾਕਟਰ ਮਾਨਵਜੀਤ ਸਿੰਘ ਸਿੱਧੂ, ਥਾਣਾ ਸਿਟੀ-2 ਦੇ ਮੁੱਖ ਅਫ਼ਸਰ ਦਰਸ਼ਨ ਸਿੰਘ ਤੋਂ ਇਲਾਵਾ ਇਸ਼ਵਰ ਅਰੋੜਾ ਉਰਫ਼ ਇਸ਼ੂ ਕੱਪੜਾ ਵਪਾਰੀ, ਮੈਂਬਰ ਮੁਹੰਮਦ ਖ਼ਾਲਿਦ, ਯਾਸੀਨ ਜੋਸ਼, ਮੁਹੰਮਦ ਇਮਰਾਨ, ਸਾਬਕਾ ਕੌਂਸਲਰ ਸਚਿਨ ਕੁਮਾਰ, ਲਲਿਤ ਗੋਇਲ, ਸਾਗਰ ਗੇਰਾ, ਮਨਪ੍ਰੀਤ, ਤਰੁਨ ਜੈਨ ਤੋਂ ਇਲਾਵਾ ਹੋਰ ਵਪਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਧਰਨੇ 'ਤੇ ਬੈਠੇ ਸੇਵਾ ਕੇਂਦਰਾਂ ਦੇ ਹੜਤਾਲੀ ਮੁਲਾਜ਼ਮਾਂ ਨੂੰ ਹਟਾਉਣ ਦੀ 'ਕਵਾਇਦ ਤੇਜ਼' ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰਾਂ ਨੇ ਅਧਿਕਾਰੀ ਨਾਲ ਕੀਤੀ ਮੀਟਿੰਗ
Ad Position 24