18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਦੋ ਨਾਬਾਲਗ ਲੜਕੀਆਂ ਨਾਲ ਜਬਰ-ਜਨਾਹ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-06-2026
ਛਾਜਲੀ, 4 ਜੂਨ (ਅਜਾਇਬ ਸਿੰਘ ਨੀਲੋਵਾਲ) - ਥਾਣਾ ਛਾਜਲੀ ਪੁਲਿਸ ਨੇ ਦੋ ਨਾਬਾਲਗ ਲੜਕੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਮਾਮਲੇ ਸੰਬੰਧੀ ਪੋਕਸੋ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ | ਥਾਣਾ ਛਾਜਲੀ ਦੇ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ 1 ਅਪ੍ਰੈਲ ਦੋ ਨਾਬਾਲਗ ਲੜਕੀਆਂ ਨਾਲ ਹੋਈ ਕਥਿਤ ਜਬਰ-ਜਨਾਹ ਦੀ ਘਟਨਾ ਸਬੰਧੀ ਥਾਣਾ ਛਾਜਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ | ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੁਲਿਸ
ਵਲੋਂ ਤੁਰੰਤ ਜਾਂਚ ਸ਼ੁਰੂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਸਤਨਾਮ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਸੰਗਤੀਵਾਲਾ ਵੀ ਸ਼ਾਮਿਲ ਹੈ | ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਨ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਅਮਲ'ਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਚ ਪਹਿਲਾਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਵਿਅਕਤੀ ਫ਼ਰਾਰ ਸੀ, ਜਿਸ ਨੂੰ ਟਰੈਪ ਲਗਾ ਕੇ ਕਾਬੂ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਅÏਰਤਾਂ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਫ਼ੀਸਾਂ 'ਚ ਭਾਰੀ ਵਾਧੇ ਖ਼ਿਲਾਫ਼ ਕਾਲਜਾਂ 'ਚ ਰੋਸ
Ad Position 24