18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਧੂਰੀ 'ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟਰੇਸ਼ਨ ਲਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-06-2026
ਧੂਰੀ, 4 ਜੂਨ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਪੰਜਾਬ ਸਰਕਾਰ ਵੱਲੋਂ ਅÏਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਧੂਰੀ ਦੇ ਵਾਰਡ ਨੰਬਰ 5 ਅਤੇ 6 ਵਿੱਚ ਸਾਂਝਾ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਅÏਰਤਾਂ ਨੇ ਪਹੁੰਚ ਕੇ ਯੋਜਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੀ ਰਜਿਸਟਰੇਸ਼ਨ ਕਰਵਾਈ | ਇਸ ਮੌਕੇ ਡਾਇਰੈਕਟਰ, ਪੰਜਾਬ ਲਘੂ ਉਦਯੋਗ ਅਨਿਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਅÏਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ | ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ | ਕੈਂਪ ਦੌਰਾਨ ਵਾਰਡ ਨੰਬਰ 5 ਅਤੇ 6 ਦੀਆਂ ਅÏਰਤਾਂ ਨੇ ਯੋਜਨਾ ਦੀਆਂ ਸ਼ਰਤਾਂ, ਲਾਭਾਂ ਅਤੇ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ | ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਸਵਾਗਤ ਕਰਦਿਆਂ ਇਸ ਨੂੰ ਮਹਿਲਾਵਾਂ ਲਈ ਲਾਭਦਾਇਕ ਉਪਰਾਲਾ ਕਰਾਰ ਦਿੱਤਾ | ਇਸ ਮੌਕੇ ਨਰੇਸ਼ ਸਿੰਗਲਾ, ਸੁਸ਼ੀਲ ਰਾਣੀ, ਮੁਨੀਸ਼ ਜਿੰਦਲ (ਰਿੰਕੂ), ਸੁਮਨ ਰਾਣੀ, ਪ੍ਰੇਮ ਰਾਣੀ ਅਤੇ ਨਿਸ਼ਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਆਈ. ਸੀ, ਚੈਪਟਰ ਮਲੇਰਕੋਟਲਾ ਦੀ ਨਵੀਂ ਟੀਮ ਦਾ ਐਲਾਨ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਅਕਬਰਪੁਰ ਦੀ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ
Ad Position 24