02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਨੰੂ ਮਿਲਿਆ ਹੋਰ ਬਲ , ਭਾਜਪਾ ਆਗੂਆਂ ਨੇ ਧਰਨੇ 'ਚ ਕੀਤੀ ਸ਼ਮੂਲੀਅਤ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਸੰਗਰੂਰ, 5 ਜੂਨ (ਅਮਨਦੀਪ ਸਿੰਘ ਬਿੱਟਾ) - ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵੱਲੋਂ 26 ਮਈ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵੱਲੋਂ 26 ਮਈ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਧਰਨੇ ਦੌਰਾਨ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਸੂਬਾ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਪੂਨੀਆ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ | ਭਾਜਪਾ ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਮੰਗਾਂ ਮੰਨਣ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ ਉੱਤੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੰੂ ਹੋ ਰਹੀ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ | ਦੂਜੇ ਪਾਸੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਮਨਦੀਪ ਸਿੰਘ, ਮੋਹਿਨੀ ਸ਼ਰਮਾ, ਸਰਪ੍ਰਸਤ ਦਮਨਜੀਤ ਸਿੰਘ ਸੋਢੀ ਨੇ ਡੀ.ਸੀ. ਦਫ਼ਤਰ ਵਿਖੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੰੂ ਮੰਗ ਪੱਤਰ ਵੀ ਦਿੱਤਾ ਅਤੇ ਐਲਾਨ ਕੀਤਾ ਕਿ ਭਲਕੇ 6 ਜੂਨ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਵਾਸ ਅਸਥਾਨ ਸੁਨਾਮ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ | ਆਪਣੀ ਮੰਗਾਂ ਨੰੂ ਮੁੜ ਦੁਹਰਾਉਂਦਿਆਂ ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮ ਪਿਛਲੇ ਦਸ ਸਾਲ ਤੋਂ 10 ਹਜ਼ਾਰ ਦੀ ਨਿਗੂਣੀਆਂ ਤਨਖ਼ਾਹਾਂ ਉੱਤੇ ਕੰਮ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਨੰੂ ਖ਼ਤਮ ਕੀਤਾ ਜਾਵੇ ਅਤੇ ਸੇਵਾ ਕੇਂਦਰ ਪ੍ਰੋਜੈਕਟ ਦੇ ਮੁਲਾਜ਼ਮਾਂ ਨੰੂ ਰੈਗੂਲਰ ਜਾ ਸਰਕਾਰੀ ਮਹਿਕਮੇ ਅੰਦਰ ਲਿਆ ਜਾਵੇ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮਾਂ ਪਿਛਲੇ ਕਈ ਦਿਨਾਂ ਤੋਂ ਕਲਮ ਛੋੜ ਹੜਤਾਲ ਉੱਤੇ ਹਨ ਪਰ ਸਰਕਾਰ ਉਨ੍ਹਾਂ ਦੀ ਮੰਗਾਂ ਨੰੂ ਦਰਕਿਨਾਰ ਕਰਦੀ ਆ ਰਹੀ ਹੈ | ਇਸ ਮੌਕੇ ਗੁਰਸੇਵਕ ਸਿੰਘ ਚਹਿਲ, ਕੈਸ਼ੀਅਰ ਬਲਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਮਿਲਖੀ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
ਸੰਗਰੂਰ, (ਦਮਨਜੀਤ ਸਿੰਘ) - ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰੰਭੇ ਧਰਨੇ ਦੌਰਾਨ ਅੱਜ ਸ਼ੋ੍ਰਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ ਨੇ ਸ਼ਮੂਲੀਅਤ ਕਰਦਿਆਂ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਹਿਮਾਇਤ ਕੀਤੀ | ਮਿਲਖੀ ਨੇ ਕਿਹਾ ਕਿ ਰੋਜ਼ਾਨਾ ਸੇਵਾ ਕੇਂਦਰਾਂ ਵਿੱਚ ਹਜ਼ਾਰਾਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਮੁਲਾਜ਼ਮਾਂ ਦੀਆਂ ਹੀ ਸਮੱਸਿਆਵਾਂ ਦਾ ਸਰਕਾਰ ਹੱਲ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਰੋਜ਼ਾਨਾ ਹਜ਼ਾਰਾਂ ਲੋਕ ਖੱਜਲ ਖੁਆਰ ਹੋ ਰਹੇ ਹਨ ਅਤੇ ਲੋਕਾਂ ਦੇ ਕਈ ਜ਼ਰੂਰੀ ਕੰਮ ਰੁਕੇ ਹੋਏ ਹਨ | ਮਿਲਖੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਸਰਕਾਰ ਨੰੂ ਇਨ੍ਹਾਂ ਮੰਗਾਂ ਨੰੂ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ | ਇਸ ਮੌਕੇ ਕੌਂਸਲਰ ਵਿਜੈ ਲੰਕੇਸ਼ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਨੇ ਤੀਜੇ ਦਿਨ ਵੀ ਕੀਤੀ ਕਲਮ ਛੋੜ ਹੜਤਾਲ <br/>
Ad Position 24