01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਇੰਨਸਾਫ ਪਸੰਦ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸਾਥ ਦੇਣ ਦੀ ਅਪੀਲ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਸ਼ੇਰਪੁਰ, 5 ਜੂਨ (ਦਰਸ਼ਨ ਸਿੰਘ ਖੇੜੀ) - ਸੇਵਾ ਕੇਂਦਰ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਇੱਕ ਹਫ਼ਤੇ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਭਰ ਦੇ ਸੇਵਾ ਕੇਂਦਰਾਂ ਦਾ ਕੰਮਕਾਜ ਮੁਕੰਮਲ ਤੌਰ ਤੇ ਠੱਪ ਕਰ ਕੇ ਸਮੁੱਚੇ ਪੰਜਾਬ ਅੰਦਰ ਜ਼ਿਲ੍ਹਾ ਪੱਧਰੀ ਰੋਸ਼ ਧਰਨੇ ਦਿੱਤੇ ਜਾ ਰਹੇ ਹਨ | ਜਥੇਬੰਦੀ ਦੇ ਬਲਾਕ ਸ਼ੇਰਪੁਰ ਤੋਂ ਪ੍ਰਧਾਨ ਦੀਦਾਰ ਸਿੰਘ ਬਾਦਸ਼ਾਹਪੁਰ ਨੇ ਅਜੀਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਰਾਹੀਂ ਨਿਗੂਣੇ ਮਾਣਭੱਤੇ ਉੱਪਰ ਕੰਮ ਕਰਵਾ ਕੇ ਉਨ੍ਹਾਂ ਦਾ ਮਾਨਸਿਕ ਅਤੇ ਆਰਥਿਕ ਤੌਰ ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੇਵਾ ਕੇਂਦਰ ਮੁਲਾਜਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕਰ ਕੇ ਤਨਖ਼ਾਹ ਵਿੱਚ ਵਾਧਾ ਕਰਦੇ ਹੋਏ ਉਨ੍ਹਾਂ ਦਾ ਮਾਣ ਸਨਮਾਨ ਬਹਾਲ ਕਰੇ | ਦੀਦਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਕੱਲ੍ਹ 6 ਜੂਨ ਨੂੰ ਸਵੇਰੇ 11 ਵਜੇ ਅਨਾਜ ਮੰਡੀ ਸੁਨਾਮ ਵਿਖੇ ਵਿਸ਼ਾਲ ਰੋਸ਼ ਰੈਲੀ ਕੀਤੀ ਜਾ ਰਹੀ ਹੈ | ਉਨ੍ਹਾਂ ਇੰਕਸ਼ਾਫ਼ ਪਸੰਦ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਕੇ ਸੇਵਾ ਕੇਂਦਰ ਮੁਲਾਜਮਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ | ਇਸ ਮੌਕੇ ਮਨਪ੍ਰੀਤ ਸਿੰਘ, ਸੰਦੀਪ ਸਿੰਘ ਅਤੇ ਅਕਸ਼ੇ ਕੁਮਾਰ ਆਦਿ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਸੇਠੀ ਬਣੇ ਬੈਡਮਿੰਟਨ ਕਲੱਬ ਦੇ ਪ੍ਰਧਾਨ <br/> ਅਗਲੀ ਖ਼ਬਰ ਇੰਪਲਾਈਜ਼ ਫੈੱਡਰੇਸ਼ਨ ਚਾਹਲ ਦਾ ਸੂਬਾਈ ਵਫ਼ਦ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਡਾਇਰੈਕਟਰ ਪ੍ਰਸੋਨਲ ਨੂੰ ਮਿਲਿਆ <br/...
Ad Position 24