05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 07-06-2026
ਸੁਨਾਮ ਊਧਮ ਸਿੰਘ ਵਾਲਾ, 6 ਜੂਨ (ਭੁੱਲਰ, ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 15 ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸਥਾਨਕ ਰੋਜ਼ ਗਾਰਡਨ ਨੇੜੇ ਮਿਲੀ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਜਿਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਿਆਰ ਸਿੰਘ ਵਾਸੀ ਪਿੰਡ ਖਡਿਆਲ ਅਤੇ ਇਸ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਦੀਪਕ ਕੁਮਾਰ ਉਰਫ ਦੀਪੂ ਵਾਸੀ ਸੁਨਾਮ ਵਜੋਂ ਹੋਈ | ਪੁਲਿਸ ਵਲੋਂ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਚੋਰੀ ਕਰ ਕੇ ਰਫ਼ੂ ਚੱਕਰ ਹੋਇਆ ਦੋਸ਼ੀ ਕਾਬੂ ਅਗਲੀ ਖ਼ਬਰ ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਨਮਿਤ ਅੰਤਿਮ ਅਰਦਾਸ 10 ਨੂੰ
Ad Position 24
No active advertisement