05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਾਕਿਯੂ ਉਗਰਾਹਾਂ ਨੇ ਲਾਈਨਮੈਨ ਯੂਨੀਅਨ ਦੇ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਰੋਸ 'ਚ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 07-06-2026
ਮਲੇਰਕੋਟਲਾ, 6 ਜੂਨ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਅਤੇ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ ਨੇ ਪਟਿਆਲਾ ਪਾਵਰਕਾਮ ਦਫ਼ਤਰ ਅੱਗੇ ਧਰਨੇ 'ਤੇ ਬੈਠੇ 2600 ਅਪਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪਟਿਆਲਾ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਅਪਰੈਂਟਿਸਸ਼ਿਪ ਲਾਈਨਮੈਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਖਾਸਕਾਰ ਡੀ.ਐਸ.ਪੀ. ਸੰਜੀਵ ਸਿੰਗਲਾ ਵਲੋਂ ਆਪਣਾ ਹੱਕ ਮੰਗਦੇ ਹੋਏ ਪਾਵਰਕਾਮ ਦੇ ਸਹਾਇਕ ਲਾਈਨਮੈਨ ਉੱਪਰ ਅੰਨੇ੍ਹਵਾਹ ਲਾਠੀਚਾਰਜ ਕੀਤਾ ਗਿਆ, ਨੌਜਵਾਨਾਂ ਦੀਆਂ ਪੱਗਾਂ ਉਤਾਰੀਆਂ ਅਤੇ ਲੱਤਾਂ ਬਾਂਹਾਂ ਤੋੜ ਦਿੱਤੀਆਂ ਗਈਆਂ | ਜਿਸ ਦੇ ਵਿਰੋਧ ਵਜੋਂ ਅੱਜ ਕਿਸਾਨ ਆਗੂਆਂ ਵੱਲੋਂ ਦਾਣਾ ਮੰਡੀ ਤੋਂ ਚੱਲ ਕੇ ਨਾਅਰੇਬਾਜ਼ੀ ਕਰਦੇ ਹੋਏ ਤਹਿਸੀਲ ਦਫ਼ਤਰ ਕੋਲ ਸੜਕ ਤੱਕ ਪਹੁੰਚ ਕੇ ਭਗਵੰਤ ਮਾਨ ਦਾ ਪੁਤਲਾ ਫੂਕਿਆ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅੱਜ ਪੰਜਾਬ ਦਾ ਹਰ ਵਰਗ ਸੰਘਰਸ਼ ਦੇ ਰਾਹ 'ਤੇ ਹੈ | ਜੇ ਸਰਕਾਰ ਨੇ ਦਮਨ ਤੇ ਜ਼ਬਰ ਦੇ ਹੱਥਕੰਡੇ ਬੰਦ ਨਾ ਕੀਤੇ ਤਾਂ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਜ਼ਖ਼ਮੀ ਮੁਲਾਜ਼ਮਾਂ ਦਾ ਇਲਾਜ ਕਰਵਾਇਆ ਜਾਵੇ, ਦੋਸ਼ੀ ਅਧਿਕਾਰੀਆਂ 'ਤੇ ਕਾਰਵਾਈ ਹੋਵੇ ਤੇ ਅਪਰੈਂਟਿਸਸ਼ਿਪ ਲਾਈਨਮੈਨਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ | ਇਸ ਮੌਕੇ ਬਲਾਕ ਆਗੂ ਸ਼ਿੰਦਰ ਸਿੰਘ ਕੁਠਾਲਾ, ਰਛਪਾਲ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ ਅਤੇ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਸਰਕਾਰੀ ਨੀਤੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਦਰਿਆਈ ਪਾਣੀਆਂ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਕਨਵੈੱਨਸ਼ਨ <br/>
Ad Position 24
No active advertisement