06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਲਕੇ ਪੂਰੇ ਪੰਜਾਬ 'ਚ ਜ਼ਿਲ੍ਹਾ ਪੱਧਰੀ ਅਰਥੀ ਫ਼ੂਕ ਮੁਜ਼ਾਹਰੇ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 07-06-2026
ਸੰਗਰੂਰ, 6 ਜੂਨ (ਧੀਰਜ ਪਸੋਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋਂ ਕਿਸਾਨ ਮਜ਼ਦੂਰ ਮੋਰਚਾ ਭਾਰਤ ਦੇ ਸੱਦੇ ਤਹਿਤ 8 ਜੂਨ ਨੂੰ ਪੰਜਾਬ ਭਰ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ | ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ, ਜਸਵਿੰਦਰ ਸਿੰਘ ਲੌਂਗੋਵਾਲ ਅਤੇ ਮਨਜੀਤ ਸਿੰਘ ਨਿਆਲ ਨੇ ਦੱਸਿਆ ਕਿ ਲਗਾਤਾਰ ਵੱਧ ਰਹੀਆਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ | ਜਿਸ ਕਾਰਨ ਲਗਾਤਾਰ ਮਹਿੰਗਾਈ ਵੱਧ ਰਹੀ ਹੈ | ਦੂਜੇ ਪਾਸੇ ਸਮੁੱਚੇ ਪੰਜਾਬ ਵਿੱਚ ਯੂਰੀਆ ਖਾਦ, ਡੀ.ਏ.ਪੀ. ਖਾਦ ਅਤੇ ਹੋਰ ਖਾਦ ਸਮਗਰੀ ਦੇ ਰੇਟ ਲਗਾਤਾਰ ਵਧਾਏ ਜਾ ਰਹੇ ਹਨ | ਇਨ੍ਹਾਂ ਖਾਦਾਂ ਦੀ ਵੱਡੀ ਪੱਧਰ ਤੇ ਨਕਲੀ ਘਾਟ ਪੈਦਾ ਕੀਤੀ ਜਾਂਦੀ ਹੈ ਅਤੇ ਵੱਧ ਕੀਮਤਾਂ ਵਸੂਲ ਕੀਤੀਆਂ ਜਾਂਦੀਆਂ ਹਨ ਅਤੇ ਨਾਲ ਹੋਰ ਬੇਲੋੜੀਆਂ ਵਸਤਾਂ ਜਬਰੀ ਵੇਚੀਆਂ ਜਾਂਦੀਆਂ ਹਨ | ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਵੱਡੇ ਇਕੱਠ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ | ਜ਼ਿਲ੍ਹਾ ਸੰਗਰੂਰ ਅੰਦਰ ਐਸ਼ ਐਸ਼ ਪੀ ਦਫ਼ਤਰ ਵਿਖੇ ਵੱਡਾ ਇਕੱਠ ਕਰਕੇ ਪੁਤਲਾ ਫੂਕਿਆ ਜਾਵੇਗਾ ਕਿਉਂਕਿ ਪਿਛਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਸਤੌਜ 'ਚ ਪਹੁੰਚੇ ਸਨ | ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਮੁੱਖ ਮੰਤਰੀ ਤੋਂ ਸ਼ਾਂਤਮਈ ਤਰੀਕੇ ਨਾਲ ਸਵਾਲਾਂ ਦੇ ਜਵਾਬ ਲੈਣ ਲਈ ਕਿਸਾਨਾਂ ਦਾ ਵੱਡਾ ਕਾਫ਼ਲਾ ਜਾ ਰਿਹਾ ਸੀ ਰਸਤੇ ਵਿੱਚ ਕਿਸਾਨਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਮੋਬਾਈਲ ਫ਼ੋਨ ਖੋਹ ਕੇ ਡੈਟਾ ਡਿਲੀਟ ਕੀਤਾ ਗਿਆ | ਇਸ ਸੰਬੰਧੀ ਐੱਸ.ਐੱਸ ਪੀ ਦਫ਼ਤਰ ਕਾਨੰੂਨੀ ਕਾਰਵਾਈ ਕਰਾਉਣ ਲਈ ਅਰਜ਼ੀ ਦਿੱਤੀ ਗਈ ਸੀ ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਕਿਸਾਨਾਂ ਆਗੂਆਂ ਨਾਲ ਉੱਚ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਲਿਖਤੀ ਸਮਝੌਤਾ ਕੀਤਾ ਸੀ ਜਿਸ ਨੂੰ ਪੂਰਨ ਰੂਪ 'ਚ ਲਾਗੂ ਨਹੀਂ ਕੀਤਾ ਗਿਆ ਹੈ | ਦਰਜ ਕੀਤੇ ਝੂਠੇ ਪਰਚੇ ਰੱਦ ਨਹੀਂ ਕੀਤੇ ਗਏ ਹਨ | ਇਸ ਕਾਰਨ ਕਿਸਾਨਾਂ ਨੂੰ ਐੱਸ. ਐੱਸ. ਪੀ. ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਟਿਆਲਾ 'ਚ ਲਾਈਨਮੈਨਾਂ ਤੇ ਬੇਤਹਾਸ਼ਾ ਅੰਨ੍ਹੇਵਾਹ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ 8 ਜੂਨ ਨੂੰ ਜ਼ਿਲ੍ਹਾ ਪੱਧਰੀ ਅਰਥੀ ਫ਼ੂਕ ਮੁਜ਼ਾਹਰਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ <br/> ਅਗਲੀ ਖ਼ਬਰ ਸੰਗਰੂਰ ਤੋਂ ਭਦੌੜ ਤੱਕ 65 ਕਿੱਲੋਮੀਟਰ ਦੌੜ ਪੂਰੀ ਕਰ ਨੌਜਵਾਨਾਂ ਨੇ ਦਿੱਤੀ ਮਿਹਨਤ ਅਤੇ ਲਗਨ ਦੀ ਮਿਸਾਲ <br/>
Ad Position 24
No active advertisement