ਧੂਰੀ, 6 ਜੂਨ (ਲਖਵੀਰ ਸਿੰਘ ਧਾਂਦਰਾ) - ਧੂਰੀ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਆਪਣੀ ਪਾਰਟੀ ਨੂੰ ਛੱਡ ਆਪਣੇ ਪਰਿਵਾਰ ਸਮੇਤ ਧੂਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋ ਗਏ | ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ ਗੁਰਮੀਤ ਸਿੰਘ ਨੂੰ ਪਾਰਟੀ 'ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ ਲੋਕ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਲੋਕ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੰਜੀਵ ਕੁਮਾਰ ਪਿੰਟਾ , ਸਰਬਜੀਤ ਸਿੰਘ ਸਾਬਕਾ ਸਰਪੰਚ ਅਤੇ ਦਰਸ਼ਨ ਸਿੰਘ ਬਿਰਦੀ ਵੀ ਹਾਜ਼ਰ ਸਨ |