07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਿਸਾਨ ਆਗੂਆਂ ਨੇ ਪੁਲਿਸ ਵਲੋਂ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਕੀਤੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 07-06-2026
ਭਵਾਨੀਗੜ੍ਹ, 6 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਕਿਸਾਨੀ ਅਤੇ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਪਟਿਆਲਾ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰੀ ਹੱਕਾਂ ਦਾ ਘਾਣ ਕਰਾਰ ਦਿੱਤਾ | ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਦਾ ਮੰਨਣ ਦੀ ਬਜਾਏ ਉਨ੍ਹਾਂ 'ਤੇ ਜਬਰ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ | ਇਸ ਮੌਕੇ ਗੁਰਮੇਲ ਸਿੰਘ ਭੜ੍ਹੋ, ਬੰਟੀ ਭੜ੍ਹੋ, ਜਨਰਲ ਸਕੱਤਰ ਧਿਆਨ ਸਿੰਘ, ਦਰਸ਼ਨ ਸਿੰਘ ਭੋਲਾ, ਜਰਨੈਲ ਸਿੰਘ ਘਰਾਚੋਂ, ਸਰਬਜੀਤ ਸਿੰਘ ਕਪਿਆਲ, ਭੋਲਾ ਸਿੰਘ ਝਨੇੜੀ, ਸੁਖਬੀਰ ਸਿੰਘ ਭੱਟੀਵਾਲ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬੂ ਗਰਗ ਨੇ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਕੀਤੀ ਨਿਖੇਧੀ <br/> ਅਗਲੀ ਖ਼ਬਰ ਪਟਿਆਲਾ ਵਿਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਵਹਿਸ਼ੀ ਅੱਤਿਆਚਾਰ ਖ਼ਿਲਾਫ਼ ਲੋਕ - ਰੋਹ ਫੁੱਟਿਆ <br/>
Ad Position 24
No active advertisement