ਮਾਲੇਰਕੋਟਲਾ, 6 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲਾ ਮਾਲੇਰਕੋਟਲਾ ਦੇ ਉੱਘੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਇੰਟਰਨੈਸ਼ਨਲ ਪੀਸ ਐਵਾਰਡੀ ਤੇ ਇੰਟਰਨੈਸ਼ਨਲ ਇਨਵਾਇਰਮੈਂਟ ਐਵਾਰਡੀ ਚੇਅਰਮੈਨ ਕੇ.ਐਸ ਗਰੁੱਪ ਮਾਲੇਰਕੋਟਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਜਿਸ ਦੌਰਾਨ ਇੰਦਰਜੀਤ ਸਿੰਘ ਮੁੰਡੇ ਵੱਲੋਂ 500 ਦੇ ਕਰੀਬ ਬੂਟੇ ਵੰਡੇ ਗਏ ਤੇ ਦਰਜਨਾਂ ਬੂਟੇ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਲਗਾਏ ਗਏ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੀ ਜ਼ਿੰਦਗੀ ਵਿਚ ਹਰ ਸਾਲ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਜੇਕਰ ਅਸੀਂ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਹੈ ਤਾਂ ਬੂਟੇ ਲਗਾਕੇ ਉਨਾਂ ਦੀ ਸਾਂਭ ਸੰਭਾਲ ਰੱਖਣੀ ਬਹੁਤ ਜ਼ਰੂਰੀ ਹੈ | ਸਿਵਲ ਹਸਪਤਾਲ ਮਾਲੇਰਕੋਟਲਾ ਦੇ ਐਸ.ਐਮ.ਓ ਡਾ. ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜਰ ਲਗਵਾਈ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ, ਮਾਸਟਰ ਚਰਨਦਾਸ ਸੌਂਦ, ਸਾਬਰ ਜੋਸ, ਗੁਰਪ੍ਰੀਤ ਸਿੰਘ ਵਾਲੀਆ, ਸਟਾਫ ਨਰਸ ਨਰਿੰਦਰਪਾਲ ਕੌਰ, ਸੁਖਦੀਪ ਸਿੰਘ ਸੁੱਖ ਦੁਲਮਾ, ਹਰਪ੍ਰੀਤ ਸਿੰਘ ਚੀਮਾ ਹਾਜ਼ਰ ਸਨ |