07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬੀਕੇਯੂ ਉਗਰਾਹਾਂ ਨੇ ਸਰਕਾਰ ਦਾ ਪੁਤਲਾ ਫੂਕਿਆ <br/>

Ad Position 21
No active advertisement
ਅਜੀਤ ਡੈਸਕ 07-06-2026
ਦਿੜ੍ਹਬਾ ਮੰਡੀ, 6 ਜੂਨ (ਜਸਵੀਰ ਸਿੰਘ ਅÏਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਕੱਲ੍ਹ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨ ਮੈਨਾ ਤੇ ਪੰਜਾਬ ਸਰਕਾਰ ਵੱਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ ਦੇ ਵਿਰੋਧ ਵਿੱਚ ਅੱਜ ਪੂਰੇ ਪੰਜਾਬ ਵਿੱਚ ਸਰਕਾਰ ਦੇ ਪੁਤਲੇ ਫੂਕੇ ਗਏ ਕਿਉਂਕਿ ਸਰਕਾਰ ਬਣਾਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਵਾਅਦੇ ਕਰਦਾ ਸੀ ਸਤਾ ਵਿੱਚ ਆਉਣ ਤੋਂ ਬਾਅਦ ਆਪਣੇ ਵਾਅਦਿਆਂ ਦੇ ਉਲਟ ਜਾ ਕੇ ਹਰ ਰੋਜ਼ ਸੰਘਰਸ਼ ਕਰਦੇ ਲੋਕਾਂ ਤੇ ਪੰਜਾਬ ਦੀ ਪੁਲਿਸ ਵੱਲੋਂ ਲਾਠੀ ਚਾਰਜ ਕੀਤਾ ਜਾਂਦਾ ਹੈ | ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਵੋਟਾਂ ਵਿੱਚ ਲੀਡਰਾਂ ਨੂੰ ਚੌਂਕਾਂ ਦੇ ਵਿੱਚ ਘੇਰ ਕੇ ਇਹਨਾਂ ਸਾਰੀਆਂ ਗੱਲਾਂ ਦੇ ਜਵਾਬ ਪੁੱਛਣਗੇ ਅੱਜ ਪੂਰੇ ਪੰਜਾਬ ਦੇ ਨੌਜਵਾਨਾਂ ਵਿੱਚ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ ਠੇਕਾ ਸਿਸਟਮ ਤੇ ਕੰਮ ਕਰਦੇ ਮੁਲਾਜ਼ਮਾਂ ਦੀ ਠੇਕੇਦਾਰਾਂ ਵੱਲੋਂ ਅੰਨ੍ਹੀ ਲੁੱਟ ਕੀਤੀ ਜਾਂਦੀ ਹੈ ਪੰਜਾਬ ਸਰਕਾਰ ਨੂੰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਾਰੇ ਮਹਿਕਮਿਆਂ ਵਿੱਚ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ | ਇਸ ਮੌਕੇ ਹੱਕ ਵਿੱਚ ਹਾਜ਼ਰ ਬਲਾਕ ਖ਼ਜ਼ਾਨਚੀ ਜਗਦੀਪ ਸਿੰਘ ਮਹਿਲਾ, ਇਕਾਈ ਪ੍ਰਧਾਨ ਜਗਜੀਤ ਸਿੰਘ ਸੇਖੋਂ, ਗੁਰਸੇਵਕ ਸਿੰਘ ਸੋਹੀ, ਕੁਲਦੀਪ ਸਿੰਘ ਮਾਨ, ਗੁਰਜੰਟ ਸਿੰਘ ਖਰਾ, ਧਰਮ ਸਿੰਘ ਖਰਾ, ਭੋਲਾ ਸਿੰਘ ਖਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਸੁਮਿੰਦਰ ਸਿੰਘ ਦੀ ਪਹਿਲ ਕਦਮੀ ਨਾਲ ਮਰੀਜ਼ ਨੂੰ ਮਿਲਿਆ ਇਨਸਾਫ਼ <br/> ਅਗਲੀ ਖ਼ਬਰ ਐਸੋਸੀਏਸ਼ਨ ਦੇ ਵਫ਼ਦ ਨੇ ਪਿ੍ੰਸੀਪਲ ਸਕੱਤਰ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ <br/>
Ad Position 24
No active advertisement