07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰ ਨੌਜਵਾਨਾਂ 'ਤੇ ਪਟਿਆਲਾ ਵਿਖੇ ਕੀਤੇ ਲਾਠੀਚਾਰਜ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਵੇ-ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 07-06-2026
ਮੂਨਕ, 6 ਜੂਨ (ਵਰਿੰਦਰ ਭਾਰਦਵਾਜ) - ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ, ਨੌਜਵਾਨ ਰੋਜ਼ਗਾਰ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਪੁਲਿਸ ਬਲ ਦੀ ਵਰਤੋਂ ਕਰਕੇ ਆਪਣੀਆਂ ਦਮਨਕਾਰੀ ਨੀਤੀਆਂ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਾਬਕਾ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ ਦੀ ਸਤਿਕਾਰਯੋਗ ਤਾਈ ਸਵਰਗੀ ਇੰਦਰਜੀਤ ਕੌਰ ਧਰਮ ਪਤਨੀ ਸਵਰਗੀ ਅਜੈਬ ਸਿੰਘ ਬਾਦਲਗੜ੍ਹ ਦੇ ਭੋਗ ਤੇ ਹਾਜ਼ਰੀ ਲਗਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ੍ਰ. ਢੀਂਡਸਾ ਨੇ ਕਿਹਾ ਕਿ ਪਟਿਆਲਾ ਵਿਖੇ ਆਪਣੇ ਰੋਜ਼ਗਾਰ ਦੇ ਹੱਕ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨ ਮੈਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੰੂ ਪੰਜਾਬ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਦੱਸਿਆ ਹੈ | ਸ੍ਰ. ਢੀਂਡਸਾ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਜ਼ਿੰਮੇਵਾਰ ਅਧਿਕਾਰੀਆਂ ਕਰਮਚਾਰੀਆਂ ਦੀ ਜਵਾਬ ਦੇਹੀ ਤੈਅ ਕੀਤੀ ਜਾਵੇ ਅਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਕੇ ਮਸਲੇ ਦਾ ਢੁਕਵਾਂ ਹੱਲ ਕੱਢਿਆ ਜਾਵੇ | ਸ੍ਰ. ਢੀਂਡਸਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ, ਨਸ਼ਿਆਂ ਅਤੇ ਪਰਵਾਸ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਅਜਿਹੇ ਸਮੇਂ ਵਿੱਚ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇ ਅਤੇ ਉਨ੍ਹਾਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢੇ, ਨਾ ਕਿ ਲਾਠੀਚਾਰਜ ਜਿਹੀਆਂ ਦਮਨਕਾਰੀ ਕਾਰਵਾਈਆਂ ਰਾਹੀਂ ਹੱਲ ਕੱਢੇ | ਸ੍ਰ. ਢੀਂਡਸਾ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਾਰਟੀ ਦਾ ਹਰ ਵਰਕਰ ਬੇਰੁਜ਼ਗਾਰ ਨੌਜਵਾਨਾਂ ਦੇ ਲੋਕਤੰਤਰੀ ਹੱਕਾਂ ਅਤੇ ਜਾਇਜ਼ ਮੰਗਾਂ ਦੀ ਹਮਾਇਤ ਤੇ ਚਟਾਨ ਦੀ ਤਰ੍ਹਾਂ ਖੜ੍ਹਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਸੰਵੇਦਨਸ਼ੀਲਤਾ ਦਿਖਾਉਂਦੇ ਹੋਏ ਇਸ ਮਾਮਲੇ ਦਾ ਹੱਲ ਕੱਢੇ ਅਤੇ ਬੇਰੁਜ਼ਗਾਰਾਂ ਨੂੰ ਬਣਦਾ ਹੱਕ ਦੇਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਰਾਮਪਾਲ ਸਿੰਘ ਬਹਿਣਵਾਲ, ਸਾਬਕਾ ਚੇਅਰਮੈਨ ਪਾਲ ਸਿੰਘ ਗਹਿਲਾ, ਚੌਧਰੀ ਰਘਬੀਰ ਬਨਾਰਸੀ, ਪੀਏ ਵਰਿੰਦਰਪਾਲ ਸਿੰਘ ਟੀਟੂ, ਕਾਬਲ ਸਿੰਘ ਸੇਖੋਂ, ਪੀਏ ਲਲਿਤ ਜੋਸ਼ੀ, ਕਸ਼ਿਸ਼ ਅਰੋੜਾ ਕੱਕੀ, ਮੋਹਿਕ ਗਰਗ, ਭੀਮ ਸੈਨ ਗਰਗ, ਸਲੀਮ ਅਲੀ ਖਾਨ, ਸਾਬਕਾ ਐਮਸੀ ਰਾਮ ਗੋਪਾਲ ਸੈਣੀ, ਕੁਲਦੀਪ ਸਿੰਘ ਭਟਾਲ ਖੁਰਦ ਤੇ ਗੁਰਜੰਟ ਸਿੰਘ ਸਲੇਮਗੜ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੋਟ ਮੈਪਿੰਗ ਕਰਵਾਉਣਾ ਅਤਿ ਜ਼ਰੂਰੀ-ਐੱਸ.ਡੀ.ਐਮ. ਗਰਗ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਕੈਂਪ ਅੱਜ ਅਗਲੀ ਖ਼ਬਰ ਦਸਤਾਰ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਨੌਜਵਾਨ ਪੀੜ੍ਹੀ ਨੂੰ ਇਸ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ <br/>
Ad Position 24
No active advertisement