07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੁਨਾਮ 'ਚ ਸੇਵਾ ਕੇਂਦਰ ਵਰਕਰਾਂ ਦਾ ਸੂਬਾ ਪੱਧਰੀ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 07-06-2026
ਸੁਨਾਮ ਊਧਮ ਸਿੰਘ ਵਾਲਾ, 6 ਜੂਨ ( ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੇਵਾ ਕੇਂਦਰ ਮੁਲਾਜਮ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੁਨਾਮ ਦੀ ਨਵੀਂ ਅਨਾਜ ਮੰਡੀ 'ਚ ਇਕੱਠ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ | ਇਸ ਸਮੇਂ ਪ੍ਰਦਰਸ਼ਨਕਾਰੀ ਸ਼ਹਿਰ 'ਚ ਰੋਸ ਮਾਰਚ ਕੱਢ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ ਅੱਗੇ ਧਰਨਾ ਦੇਣਾ ਚਾਹੁੰਦੇ ਸਨ ਪਰ ਪੁਲਿਸ ਪ੍ਰਸਾਸ਼ਨ ਅਤੇ ਜਥੇਬੰਦੀ ਦੇ ਆਗੂਆ ਵਿਚਾਲੇ ਰੋਸ ਮਾਰਚ ਤੇ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਜਦੋਂ ਸਹਿਮਤੀ ਨਾ ਬਣੀ ਤਾਂ ਪੁਲਿਸ ਵਲੋਂ ਡੇਢ-ਦੋ ਸੌ ਪ੍ਰਦਰਸ਼ਨਕਾਰੀਆਂ ਨੂੰ ਰਾਉਂਡ ਅੱਪ ਕਰਕੇ ਵੱਖ ਵੱਖ ਥਾਣਿਆ 'ਚ ਡੱਕ ਦਿੱਤਾ ਗਿਆ | ਇਸ ਫੜੋ-ਫੜੀ ਦੀ ਖਬਰ ਮਿਲਦਿਆਂ ਹੀ ਬਹੁਤ ਸਾਰੀਆਂ ਸੰਘਰਸ਼ੀਲ ਜਥੇਬੰਦੀਆਂ ਸੇਵਾ ਕੇਂਦਰ ਮੁਲਾਜਮਾਂ ਦੇ ਹੱਕ ਵਿੱਚ ਆ ਗਈਆਂ | ਪੰਜਾਬ ਭਰ ਤੋਂ ਆਏ ਸੇਵਾ ਕੇਂਦਰ ਮੁਲਾਜਮਾਂ ਵਲੋਂ ਆਪਣੇ ਸਾਥੀਆਂ ਨੂੰ ਰਿਹਾਅ ਕਰਵਾਉਣ ਲਈ ਮੁੜ ਅਨਾਜ ਮੰਡੀ 'ਚ ਇਕੱਠ ਕੀਤਾ ਗਿਆ ਅਤੇ ਸੁਨਾਮ ਜਾਖਲ ਰੋਡ ਨੂੰ ਜਾਮ ਵੀ ਕੀਤਾ ਗਿਆ | ਇਸ ਮੌਕੇ ਪੁਲਿਸ ਪ੍ਰਸਾਸ਼ਨ ਵਲੋਂ ਐਸ.ਪੀ ਡੀ ਨਵਰੀਤ ਸਿੰਘ ਵਿਰਕ ਨੇ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣ ਦਾ ਯਤਨ ਕੀਤਾ ਗਿਆ | ਸ਼ਾਮ ਤੱਕ ਜਥੇਬੰਦੀ ਦੇ ਵਰਕਰਾਂ ਤੇ ਆਗੂਆ ਨੂੰ ਰਿਹਾਅ ਕਰ ਦਿੱਤਾ ਗਿਆ | ਇਸ ਮੌਕੇ ਸੇਵਾ ਕੇਂਦਰ ਵਰਕਰਾਂ ਦੇ ਸੰਘਰਸ਼ ਦੀ ਹਿਮਾਇਤ ਵਿੱਚ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਮੈਡਮ ਦਾਮਨ ਥਿੰਦ ਬਾਜਵਾ, ਡੀ.ਟੀ.ਐਫ ਆਗੂ ਬਲਵੀਰ ਚੰਦ ਲੌਂਗੋਵਾਲ, ਕ੍ਰਾਂਤੀਕਾਰੀ ਪੈਂਡੂ ਮਜਦੂਰ ਯੂਨੀਅਨ ਦੇ ਲਖਵੀਰ ਸਿੰਘ ਲੌਂਗੋਵਾਲ, ਮੁਕੇਸ਼ ਮਲਦ, ਬੰਤ ਸਿੰਘ ਬਰਾੜ ਸੀ.ਪੀ.ਆਈ. ਰਣ ਸਿੰਘ ਚੱਠਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਆਦਿ ਆਗੂਆਂ ਨੇ ਪੰਜਾਬ ਸਰਕਾਰ ਦੀ ਪ੍ਰਦਰਸ਼ਨਕਾਰੀਆਂ 'ਤੇ ਵਰਤੀ ਗਈ ਪੁਲਿਸ ਤਾਕਤ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਇਹ ਮੁਲਾਜਮ ਆਪਣਾ ਹੱਕ ਮੰਗ ਰਹੇ ਹਨ, ਪਰ ਸਰਕਾਰ ਜਬਰ ਕਰਨ 'ਤੇ ਉਤਰ ਆਈ ਹੈ | ਸੇਵਾ ਕੇਂਦਰ ਐਸੋਸੀਏਸ਼ਨ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਉਨ੍ਹਾ ਨੂੰ ਪੱਕੇ ਕਰੇ, ਅਤੇ ਇਹਨਾਂ ਦੀਆ ਸੇਵਾਵਾਂ ਨੂੰ ਨਿਯਮਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਸੁਨਾਮ 'ਚ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਕਾਨੂੰਨੀ ਲੜਾਈ ਤੋਂ ਬਾਅਦ ਕਾਲਾ ਝਾੜ ਖੁਰਦ ਦੇ ਵਾਸੀਆਂ ਨੂੰ ਮਿਲੇ ਸ਼ਾਮਲਾਟ ਜ਼ਮੀਨ ਦੇ ਮਾਲਕਾਨਾ ਹੱਕ <br/>
Ad Position 24
No active advertisement