07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਾਂਗਰਸ ਵਲੋਂ ਸੁਨਾਮ 'ਚ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 07-06-2026
ਸੁਨਾਮ ਊਧਮ ਸਿੰਘ ਵਾਲਾ, 6 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਕਾਂਗਰਸ ਪਾਰਟੀ ਵਲੋਂ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਦੀ ਅਗਵਾਈ ਹੇਠ ਸੁਨਾਮ ਵਿਖੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਝਾੜੂਆਂ ਨੂੰ ਖਿਲਾਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਮਨਪ੍ਰੀਤ ਸਿੰਘ ਮਨੀ ਵੜੈਚ, ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ 'ਤੇ ਤਸ਼ੱਦਦ ਕਰਨ ਤੇ ਉਤਾਰੂ ਹੋ ਗਈ ਹੈ | ਨੌਜਵਾਨਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਜਾ ਰਹੇ | ਪਿਛਲੇ ਦਿਨ ਟਾਂਡਾ ਦੇ ਇੱਕ ਨੌਜਵਾਨ ਖ਼ਿਲਾਫ਼ ਝਾੜੂ ਦੀ ਬੇਅਦਬੀ ਦੇ ਦੋਸ਼ ਕੀਤਾ ਗਿਆ ਪਰਚਾ, ਆਮ ਆਦਮੀ ਪਾਰਟੀ ਦੇ ਆਗੂਆਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਸਫਲਤਾ ਕਾਰਨ ਪੰਜਾਬ ਦਾ ਕੋਈ ਵੀ ਨਾਗਰਿਕ ਆਪਣੇ ਆਪ ਸੁਰੱਖਿਅਤ ਨਹੀ ਸਮਝ ਰਿਹਾ | ਉਨ੍ਹਾਂ ਕਿਹਾ ਕੀ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ | ਇਸ ਮੌਕੇ ਕਰਮਜੀਤ ਕੌਰ ਮਾਡਲ ਟਾਊਨ, ਜਸਵੰਤ ਸਿੰਘ ਭੰਮ, ਪਰਮਾਨੰਦ ਕਾਂਸਲ, ਅਸ਼ਵਨੀ ਕੁਮਾਰ, ਹਰਭਜਨ ਸਿੰਘ ਜਖੇਪਲ, ਆਦਿ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 77 ਸਾਲਾ ਬਜ਼ੁਰਗ ਦੇ ਦੋਵੇਂ ਗ... ਅਗਲੀ ਖ਼ਬਰ ਸੁਨਾਮ 'ਚ ਸੇਵਾ ਕੇਂਦਰ ਵਰਕਰਾਂ ਦਾ ਸੂਬਾ ਪੱਧਰੀ ਪ੍ਰਦਰਸ਼ਨ <br/>
Ad Position 24
No active advertisement