07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ- ਗੱਜਣਮਾਜਰਾ

Ad Position 21
No active advertisement
ਅਜੀਤ ਡੈਸਕ 07-06-2026
ਅਮਰਗੜ੍ਹ, 6 ਜੂਨ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ 'ਪ੍ਰੋਗਰਾਮ ਅਧੀਨ 'ਪਿੰਡਾਂ ਦੇ ਪਹਿਰੇਦਾਰਾਂ' ਨਾਲ ਸਮੀਖਿਆ ਮੀਟਿੰਗ ਕਰ ਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ | ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਐਸ.ਡੀ.ਐਮ ਹਰਬੰਸ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ, ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ, ਬਿੱਟੂ ਭਨਭੋਰਾ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ | ਵਿਧਾਇਕ ਅਮਰਗੜ੍ਹ ਨੇ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਫ਼ੋਟੋ ਸ਼ਨਾਖ਼ਤੀ ਕਾਰਡ ਵੀ ਤਕਸੀਮ ਕੀਤੇ ਗਏ | ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਕੇਵਲ ਨਸ਼ਿਆਂ ਦਾ ਖ਼ਾਤਮਾ ਕਰਨਾ ਹੀ ਨਹੀਂ, ਸਗੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ | ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਦੌਰਾਨ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹਾਂ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਪੋਸਟ ਬੇਸਿਕ ਭਾਗ ਪਹਿਲਾ ਦੇ ਨਤੀਜਿਆਂ 'ਚ ਚਮਕੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀ <br/> ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 77 ਸਾਲਾ ਬਜ਼ੁਰਗ ਦੇ ਦੋਵੇਂ ਗ...
Ad Position 24
No active advertisement