07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਰਸਿੰਗ ਪੋਸਟ ਬੇਸਿਕ ਭਾਗ ਪਹਿਲਾ ਦੇ ਨਤੀਜਿਆਂ 'ਚ ਚਮਕੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀ <br/>

Ad Position 21
No active advertisement
ਅਜੀਤ ਡੈਸਕ 07-06-2026
ਸੰਗਰੂਰ, 6 ਜੂਨ (ਸੁਖਵਿੰਦਰ ਸਿੰਘ ਫੁੱਲ) – ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਐਲਾਨੇ ਨਰਸਿੰਗ ਪੋਸਟ ਬੇਸਿਕ ਭਾਗ ਪਹਿਲਾ ਦੇ ਨਤੀਜਿਆਂ 'ਚ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਦੇ ਵਿਦਿਆਰਥੀ ਚਮਕੇ ਹਨ | ਲਗਭਗ ਸਾਰੇ ਵਿਦਿਆਰਥੀ ਚੰਗੇ ਨੰਬਰ ਹਾਸਲ ਕਰ ਕੇ ਸਫ਼ਲ ਹੋਏ ਹਨ | ਸੰਸਥਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਪ੍ਰਦਰਸ਼ਨ ਕਰਦਿਆਂ ਕਾਲਜ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਸੁਮਨਪ੍ਰੀਤ ਕੌਰ ਨੇ ਕਾਲਜ 'ਚੋਂ ਦੂਜਾ ਅਤੇ ਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਬਾਕੀ ਸਾਰੇ ਵਿਦਿਆਰਥੀ ਚੰਗੇ ਨੰਬਰ ਹਾਸਲ ਕਰ ਕੇ ਪਾਸ ਹੋਏ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਕਾਲਜ ਦੇ ਪਿ੍ੰਸੀਪਲ ਪਰਮਜੀਤ ਕੌਰ ਗਿੱਲ ਨੇ ਕਿਹਾ ਕਿ ਇਹ ਵਿਦਿਆਰਥੀਆਂ ਤੇ ਕਾਲਜ ਸਟਾਫ਼ ਦੀ ਚੰਗੀ ਮਿਹਨਤ ਦਾ ਨਤੀਜਾ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਰਸਿੰਗ ਪੋਸਟ ਬੇਸਿਕ ਭਾਗ ਪਹਿਲਾ ਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਕਾਲਜ ਦੇ ਡਾਇਰੈਕਟਰ ਇੰਜ: ਸ਼ਿਵ ਆਰੀਆ ਨੇ ਵੀ ਸਫ਼ਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਹੋਰ ਕਾਲਜ ਸਟਾਫ਼ ਵੀ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਮੱਟਰਾਂ ਸਰਬਸੰਮਤੀ ਨਾਲ ਦੂਜੀ ਵਾਰ ਬਿਲਡਿੰਗ ਉਸਾਰੀ ਲੇਬਰ ਕਮੇਟੀ ਦੇ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ- ਗੱਜਣਮਾਜਰਾ
Ad Position 24
No active advertisement