05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸੁਨਾਮ ਊਧਮ ਸਿੰਘ ਵਾਲਾ, 7 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ 'ਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ | ਪਿੰਡ ਕੁਲਾਰ ਖ਼ੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ | ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ | ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ | ਪਿੰਡ ਕਨੋਈ ਵਿਖੇ ਕੈਬਨਿਟ ਮੰਤਰੀ ਨੇ ਕਰੀਬ 04 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ | ਇਸ ਦੇ ਨਾਲ ਹੀ ਪਿੰਡ ਦੇ ਛੱਪੜ ਦੀ ਕਾਇਆ-ਕਲਪ ਲਈ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕਰਵਾਈ ਇਸ ਮੌਕੇ ਉਨ੍ਹਾਂ ਨੇ 16 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੰਚਾਇਤ ਘਰ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕ ਅਰਪਣ ਕੀਤਾ | ਪਿੰਡ ਖੇੜੀ ਵਿਖੇ 01 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਪਿੰਡ ਖੁਰਾਣੀ ਵਿਖੇ 47 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਕਾਇਆ-ਕਲਪ ਅਤੇ ਸੁਧਾਰ ਲਈ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਪੇਂਡੂ ਜੀਵਨ ਪੱਧਰ ਵਿੱਚ ਹੋਰ ਸੁਧਾਰ ਆਵੇਗਾ |

Ad Position 22
No active advertisement
ਪਿਛਲੀ ਖ਼ਬਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ 'ਤੇ ਲਾਠੀਚਾਰਜ ਅਤੇ ਗਿ੍ਫ਼ਤਾਰ ਕਰਨ ਦੀ ਕਾਰਵਾਈ ਦੀ ਨਿੰਦਾ <br/>
Ad Position 24