05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਰਿਆਣਾ ਦੇ ਮੁੱਖ ਮੰਤਰੀ ਸੰਤ ਨਿਰੰਕਾਰੀ ਭਵਨ ਵਿਖੇ ਹੋਏ ਨਤਮਸਤਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਧੂਰੀ, 7 ਜੂਨ (ਸੰਜੇ ਲਹਿਰੀ)- ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੀ ਬੱਬਨਪੁਰ ਫੇਰੀ ਦੌਰਾਨ ਸੰਤ ਨਿਰੰਕਾਰੀ ਸਤਿਸੰਗ ਭਵਨ ਧੂਰੀ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਤਿਗੁਰ ਮਾਤਾ ਸੁਦੀਕਸ਼ਾ ਵਲੋਂ ਦੇਸ਼ ਵਿਦੇਸ਼ 'ਚ ਭਗਤੀ, ਪਿਆਰ ਅਤੇ ਮਾਨਵਤਾ ਦਾ ਸੁਨੇਹਾ ਦੇਣ ਦੇ ਨਾਲ ਨਾਲ ਸਮਾਜ ਸੇਵਾ ਦੇ ਖੇਤਰ ਅਤੇ ਵਾਤਾਵਰਨ ਨੂੰ ਬਚਾਉਣ ਲਈ ਇੱਕ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਵਲੋਂ ਸੰਤ ਨਿਰੰਕਾਰੀ ਅਧਿਆਤਮਕ ਸਥਲ ਸਮਾਲਖ਼ਾ ਵਿਖੇ ਸਤਿਗੁਰ ਮਾਤਾ ਸੁਦੀਕਸ਼ਾ ਦੀ ਪ੍ਰੇਰਨਾ ਸਦਕਾ ਇੱਕੋ ਦਿਨ 'ਚ 30 ਹਜ਼ਾਰ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਹੈ ਜੋ ਕਿ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਵਾਤਾਵਰਨ ਅਤੇ ਦੇਸ਼ ਨੂੰ ਬਚਾਉਣ ਲਈ ਲਗਾਤਾਰ ਸਾਰਥਿਕ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਦੇ ਜ਼ੋਨਲ ਇੰਚਾਰਜ ਡਾ. ਵੀਰ ਚੰਦ ਲੂਥਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦਿਆਂ ਕਿਹਾ ਕਿ ਰਹਿਮਤ ਦਾ ਇਹ ਦਰਬਾਰ ਮਨੁੱਖਤਾਵਾਦੀ ਸੋਚ ਰੱਖਣ ਵਾਲੇ ਸਾਰੇ ਇਨਸਾਨਾਂ ਦੇ ਲਈ ਬਿਨ੍ਹਾਂ ਕਿਸੇ ਭੇਦ ਭਾਵ ਦੇ ਖੁੱਲ੍ਹਾ ਹੈ | ਜ਼ਿਕਰਯੋਗ ਹੈ ਕਿ ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜ਼ੋਨਲ ਇੰਚਾਰਜ ਡਾ. ਵੀਰ ਚੰਦ ਲੂਥਰਾ ਅਤੇ ਸੰਯੋਜਕ ਬਾਬੂ ਵਿਨੋਦ ਕੁਮਾਰ ਵਲੋਂ ਸੰਤ ਨਿਰੰਕਾਰੀ ਸਤਿਸੰਗ ਭਵਨ ਧੂਰੀ ਵਿਖੇ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਵੀ ਦਿੱਤਾ ਗਿਆ | ਇਸ ਮੌਕੇ ਸੀਨੀਅਰ ਭਾਜਪਾ ਆਗੂ ਪ੍ਰੋਫੈਸਰ ਓਾਕਾਰ ਸਿੰਘ, ਜਗਦੇਵ ਜਿੰਦਲ ਜੱਗਾ, ਐਡਵੋਕੇਟ ਲਲਿਤ ਗਰਗ, ਮਨਿੰਦਰ ਸਿੰਘ ਕਪਿਆਲ ਤੋਂ ਇਲਾਵਾ ਨਿਰੰਕਾਰੀ ਮਿਸ਼ਨ ਬ੍ਰਾਂਚ ਧੂਰੀ ਦੇ ਸੰਯੋਜਕ ਬਾਬੂ ਵਿਨੋਦ ਕੁਮਾਰ, ਖੇਤਰੀ ਸੰਚਾਲਕ ਸ੍ਰੀ ਰਾਜ ਸਿੰਘ, ਸੰਗਰੂਰ ਦੇ ਸੰਯੋਜਕ ਡਾ. ਕੇ.ਸੀ. ਗੋਇਲ, ਮਲੇਰਕੋਟਲਾ ਬ੍ਰਾਂਚ ਦੇ ਮੁਖੀ ਮੇਵਾ ਸਿੰਘ, ਸੇਵਾ ਦਲ ਦੇ ਸੰਚਾਲਕ ਗੁਰਮੀਤ ਸਿੰਘ ਅਤੇ ਸਿੱਖਸ਼ਕ ਗਗਨਦੀਪ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ 35 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24