05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਟਿਆਲਾ 'ਚ ਹੋਏ ਲਾਠੀਚਾਰਜ ਖ਼ਿਲਾਫ਼ ਜਮਹੂਰੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸੰਗਰੂਰ, 7 ਜੂਨ (ਧੀਰਜ ਪਸ਼ੌਰੀਆ) - ਰੁਜ਼ਗਾਰ ਪ੍ਰਾਪਤ ਕਰਨ ਲਈ ਲੰਮੇ ਸਮੇਂ ਤੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਸਹਾਇਕ ਲਾਈਨਮੈਨਾਂ ਦੇ ਧਰਨੇ ਨੂੰ ਖਿੰਡਾਉਣ ਲਈ ਡੀ.ਐਸ.ਪੀ. ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਕੀਤੇ ਲਾਠੀਚਾਰਜ ਖ਼ਿਲਾਫ਼ ਸੰਗਰੂਰ ਵਿਖੇ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਬੱਤੀਆਂ ਵਾਲੇ ਚੌਂਕ ਤੱਕ ਮੁਜ਼ਾਹਰਾ ਕਰਕੇ ਚੌਂਕ 'ਚ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਸੰਗਰੂਰ ਦੇ ਪ੍ਰਧਾਨ ਜਗਜੀਤ ਭੂਟਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਬਦਲਾਅ ਦੇ ਨਾਂਅ 'ਤੇ ਵੋਟਾਂ ਲੈ ਕੇ ਸਰਕਾਰ ਬਣਾਈ ਸੀ ਤੇ ਵਾਅਦਾ ਕੀਤਾ ਸੀ ਕਿ ਪੰਜਾਬ 'ਚ ਹੁਣ ਧਰਨੇ ਨਹੀਂ ਲੱਗਣਗੇ | ਇਸ ਤੋਂ ਉਲਟ ਹੈ ਲੋਕਾਂ ਨੂੰ ਨੌਕਰੀਆਂ ਦੇਣ ਦੀ ਥਾਂ ਧਰਨਿਆਂ 'ਤੇ ਬੈਠਿਆਂ ਨੂੰ ਡਾਂਗਾਂ ਨਾਲ ਨਿਵਾਜਿਆ ਜਾਣ ਲੱਗਿਆ ਹੈ | ਮਨਧੀਰ ਸਿੰਘ ਰਾਜੋਮਾਜਰਾ ਨੇ ਕਿਹਾ ਕਿ ਸਰਕਾਰ ਸਾਢੇ ਚਾਰ ਸਾਲਾਂ ਵਿਚ 65 ਹਜ਼ਾਰ ਨੌਕਰੀਆਂ ਦੇਣ ਦਾ ਢੰਡੋਰਾ ਪਿੱਟ ਰਹੀ | ਇਸ ਪ੍ਰੋਗਰਾਮ ਵਿਚ ਸ਼ਾਮਲ ਜਥੇਬੰਦੀਆਂ ਨੇ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਲਾਠੀਚਾਰਜ ਦਾ ਹੁਕਮ ਦੇਣ 'ਤੇ ਲਾਠੀਚਾਰਜ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ | ਇਸ ਮੌਕੇ ਸਭਾ ਦੇ ਸਕੱਤਰ ਮਾਸਟਰ ਕੁਲਦੀਪ ਸਿੰਘ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰੋਹੀ ਸਿੰਘ, ਆਈ. ਡੀ. ਪੀ. ਦੇ ਫਲਜੀਤ ਸਿੰਘ, ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੇ ਬਲਵੀਰ ਚੰਦ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਪ੍ਰਧਾਨ ਮਾਸਟਰ ਪਰਮਵੇਦ, ਸਰਵ ਭਾਰਤ ਨੌਜਵਾਨ ਸਭਾ ਦੇ ਸਕੱਤਰ ਨਵਜੀਤ ਸਿੰਘ, ਟੈਕਨੀਕਲ ਅਤੇ ਮਕੈਨੀਕਲ ਯੂਨੀਅਨ ਬੱਬਨ ਪਾਲ, 1158 ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ, ਡੀ.ਟੀ.ਐਫ. (ਦਿਗਵਿਜੇ) ਦੇ ਦਾਤਾ ਸਿੰਘ, ਡੀ.ਟੀ.ਐਫ. ਦੇ ਸੁਖਵਿੰਦਰ ਗਿਰ, ਫੈਡਰੇਸ਼ਨ ਏਟਕ ਦੇ ਜੀਵਨ ਸਿੰਘ, ਕੇ.ਪੀ.ਐਮ.ਯੂ. ਬਲਜੀਤ ਨਮੋਲ, ਐਨ.ਜੈਡ.ਆਈ.ਈ.ਏ. ਦੇ ਗੁਰਦੀਪ ਸਿੰਘ, ਸੇਵਾ ਕੇਂਦਰ ਸੁਨਾਮ ਤੋਂ ਮਨਪ੍ਰੀਤ ਲਹਿਰਾ, ਹਰਭਗਵਾਨ ਗੁਰਨੇ, ਨਰਦੇਵ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਨਿਖੇਧੀ <br/> ਅਗਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਨੇ ਸ਼ਰਾਬ ਦੇ ਠੇਕੇ ਤੋਂ ਢਾਈ ਲੱਖ ਰੁਪਏ ਦੀ ਸ਼ਰਾਬ ਅਤੇ ਨਕਦੀ ਲੁੱਟੀ <br/>
Ad Position 24