20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੀ.ਕੇ.ਯੂ. ਨੇ ਅਮਰਗੜ੍ਹ 'ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 08-06-2026
ਅਮਰਗੜ੍ਹ, 7 ਮਈ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਮਰਗੜ੍ਹ ਵੱਲੋਂ ਬਲਾਕ ਪ੍ਰਧਾਨ ਮਹਿੰਦਰ ਸਿੰਘ ਭੁਰਥਲਾ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਭੁਰਥਲਾ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਆਗੂ ਪ੍ਰਮਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ ਪਟਿਆਲਾ ਵਿਖੇ 2600 ਅਪ੍ਰੈਂਟਿਪਸਿਪ ਲਾਈਨ ਮੈਨਾਂ ਤੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਪਟਿਆਲਾ ਪੁਲਿਸ ਦੇ ਡੀ ਐੱਸ ਪੀ ਸੰਜੀਵ ਸਿੰਗਲਾ ਨੇ ਕੀਤੀ ਅੰਨ੍ਹੇਵਾਹ ਲਾਠੀਚਾਰਜ ਖ਼ਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਿਖੇਧੀ ਕੀਤੀ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਤੁਰੰਤ ਨੌਕਰੀਆਂ ਦੇਵੇ | ਉਨ੍ਹਾਂ ਕਿਹਾ ਜਿਹੜੀ ਪੰਜਾਬ ਸਰਕਾਰ ਪੱਕੇ ਰੁਜ਼ਗਾਰ ਦੇਣ ਦੀ ਗੱਲ ਕਰਦੀ ਸੀ ਅੱਜ ਉਸੇ ਸਰਕਾਰ ਦੇ ਰਾਜ ਵਿੱਚ ਹੱਕ ਮੰਗਦੇ ਲੋਕਾਂ ਨੂੰ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ | ਇਸ ਰੋਸ ਪ੍ਰਦਰਸ਼ਨ ਵਿੱਚ ਗੁਰਪ੍ਰੀਤ ਸਿੰਘ ਅਮਰਗੜ੍ਹ, ਗੁਰਮੁਖ ਸਿੰਘ, ਅਵਤਾਰ ਸਿੰਘ, ਲੱਖਾ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ ਅਗਲੀ ਖ਼ਬਰ ਕੀਤੂ ਖ਼ਿਲਾਫ਼ ਕੇਵਲ ਸਿੰਘ ਢਿੱਲੋਂ ਵਲੋਂ ਬੋਲੇ ਸ਼ਬਦਾਂ ਦੀ ਰੰਧਾਵਾ ਨੇ ਕੀਤੀ ਨਿਖੇਧੀ <br/>
Ad Position 24