04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰੁਜ਼ਗਾਰ ਦੀ ਮੰਗ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਨਿੰਦਣਯੋਗ - ਅਰਵਿੰਦ ਖੰਨਾ <br/>

Ad Position 21
repet_subhas-goyals [Copy P29]
ਗੱਲਬਾਤ ਕਰਦੇ ਹੋਏ ਅਰਵਿੰਦ ਖੰਨਾ | ਤਸਵੀਰ : ਮੁਕੇਸ਼ ਕੁਮਾਰ <br/> 08-06-2026
ਸੰਗਰੂਰ, 7 ਜੂਨ (ਦਮਨਜੀਤ ਸਿੰਘ) – ਬੀਤੇ ਕੱਲ੍ਹ ਪਟਿਆਲਾ 'ਚ ਆਪਣੇ ਹੱਕਾਂ ਅਤੇ ਰੁਜ਼ਗਾਰ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਸਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿੰਦਿਆ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਇਹ ਵਰਤਾਰਾ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਹੈ, ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਅਧਿਕਾਰ ਹੈ ਪਰ ਸਰਕਾਰ ਨੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ 'ਤੇ ਜ਼ਬਰ ਦਾ ਰਾਹ ਅਪਣਾਇਆ ਹੈ | ਖੰਨਾ ਨੇ ਕਿਹਾ ਕਿ ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਅਧਿਕਾਰੀਆਂ ਨੇ ਬੇਲੋੜੀ ਤਾਕਤ ਦੀ ਵਰਤੋਂ ਕੀਤੀ ਹੈ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਜ਼ਖ਼ਮੀ ਹੋਏ ਨੌਜਵਾਨਾਂ ਨੂੰ ਉਚਿੱਤ ਇਲਾਜ ਅਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇ | ਅਪ੍ਰੈਂਟਿਸ ਲਾਈਨਮੈਨ ਪੰਜਾਬ ਦੇ ਭਵਿੱਖ ਦਾ ਮਹੱਤਵਪੂਰਨ ਹਿੱਸਾ ਹਨ | ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ, ਨਾ ਕਿ ਲਾਠੀਆਂ ਦੇ ਜ਼ੋਰ 'ਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਖੰਨਾ ਨੇ ਕਿਹਾ ਕਿ ਮੈਂ ਅਤੇ ਮੇਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਅਪ੍ਰੈਂਟਸਿਪ ਲਾਈਨਮੈਨ ਭਰਾਵਾਂ ਨਾਲ ਪੂਰੀ ਹਮਦਰਦੀ ਰੱਖਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਸਮਰਥਨ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ਿਰਕੂ ਅਤੇ ਵੱਖਵਾਦੀ ਤਾਕਤਾਂ ਦਾ ਵਿਧਾਨ ਸਭਾ ਚੋਣਾਂ 'ਚ ਮੁੰੂਹ ਤੋੜ ਜਵਾਬ ਦੇਵਾਂਗੇ - ਕਾਮਰੇਡ ਸੇਖੋਂ <br/> ਅਗਲੀ ਖ਼ਬਰ ਨਗਰ ਕੌਂਸਲ ਸਰਵਿਸ ਯੂਨੀਅਨ ਦੀ ਚੋਣ
Ad Position 24