03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਿੱਖਿਆ ਕ੍ਰਾਂਤੀ ਦੀ ਬਦੌਲਤ ਇਤਿਹਾਸ ਰਚ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ- 'ਆਪ' ਆਗੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸੰਗਰੂਰ, 7 ਜੂਨ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਲਿਆਂਦੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਇਤਿਹਾਸ ਰਚ ਰਹੇ ਹਨ | ਪਿਛਲੀ ਵਾਰ ਦੇਸ਼ ਪੱਧਰੀ ਜੇ.ਈ.ਈ. ਐਡਵਾਂਸ ਦੀ ਪ੍ਰੀਖਿਆ ਨੂੰ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਪਾਸ ਕੀਤਾ ਸੀ ਪਰ ਇਸ ਸਾਲ 59 ਵਿਦਿਆਰਥੀਆਂ ਨੇ ਇਸ ਵਕਾਰੀ ਨੂੰ ਪਾਸ ਕੀਤਾ ਹੈ | ਇਸ ਤਰ੍ਹਾਂ ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ 34% ਵਾਧਾ ਹੋਇਆ ਹੈ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਹੈ ਕਿ ਪੰਜਾਬ ਵਿਚ ਆਈ ਸਿੱਖਿਆ ਕ੍ਰਾਂਤੀ ਦੀ ਬਦੌਲਤ ਸਕੂਲੀ ਸਿੱਖਿਆ ਵਿਚ ਪੰਜਾਬ ਵੱਲੋਂ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਜਾ ਰਹੇ ਹਨ | ਪਿਛਲੇ ਸਮਿਆਂ ਦੌਰਾਨ ਜਿਹੜਾ ਪੰਜਾਬ ਸਿੱਖਿਆ ਦੇ ਖੇਤਰ ਵਿਚ ਬਹੁਤ ਪਛੜਿਆ ਹੋਇਆ ਸੀ ਹੁਣ ਇਹ ਸੂਬਾ, ਕੇਰਲ ਵਰਗੇ ਸੂਬਿਆਂ ਨੂੰ ਪਛਾੜ ਕੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਥਕ ਏਕਤਾ ਲਈ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਸਮੂਹ ਅਕਾਲੀ ਧੜੇ - ਜਥੇਦਾਰ ਸੇਹਕੇ <br/> ਅਗਲੀ ਖ਼ਬਰ ਐਸ.ਆਈ.ਆਰ. ਦੀ ਪ੍ਰੀ ਮੈਪਿੰਗ ਲਈ ਵੱਖ-ਵੱਖ ਬੂਥਾਂ 'ਤੇ ਲਗਾਏ ਵਿਸ਼ੇਸ਼ ਕੈਂਪ <br/>
Ad Position 24