03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਥਕ ਏਕਤਾ ਲਈ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਸਮੂਹ ਅਕਾਲੀ ਧੜੇ - ਜਥੇਦਾਰ ਸੇਹਕੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਲੇਰਕੋਟਲਾ, 7 ਜੂਨ (ਮਨਜਿੰਦਰ ਸਿੰਘ ਸਰੌਦ) - ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਆਖਿਆ ਕਿ ਪੰਥ ਦੀ ਚੜ੍ਹਦੀ ਕਲਾ ਦੇ ਲਈ ਸਮੂਹ ਅਕਾਲੀ ਧੜਿਆਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਪੰਥਕ ਏਕਤਾ ਲਈ ਅਗਲੀ ਰੂਪਰੇਖਾ ਉਲੀਕਦਿਆਂ ਹੋਇਆਂ ਪੰਥਕ ਹਿੱਤਾਂ ਦੇ ਖ਼ਾਤਰ ਅੱਗੇ ਆਉਣਾ ਚਾਹੀਦਾ ਹੈ | ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਆਗੂ ਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਆਖਿਆ ਕਿ ਪੰਥਕ ਹਿੱਤਾਂ ਨੂੰ ਵੇਖਦੇ ਹੋਏ ਅੱਜ ਸਾਰੇ ਅਕਾਲੀ ਧੜਿਆਂ ਨੂੰ ਆਪੋ ਆਪਣੀਆਂ ਧਿਰਾਂ ਦਾ ਤਿਆਗ ਕਰਦੇ ਹੋਏ ਇਕ ਝੰਡੇ ਥੱਲੇ ਇਕੱਠੇ ਹੋ ਜਾਣਾ ਚਾਹੀਦਾ ਹੈ | ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਵਿਚ ਬੀਤੇ ਸਮੇਂ ਸੰਪੰਨ ਹੋਈਆਂ ਚੋਣਾਂ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਉਸ ਨੂੰ ਵੇਖ ਕੇ ਲੱਗਦਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੇ ਹਨ | ਪ੍ਰੰਤੂ ਜਦ ਪੰਥਕ ਸਕਤੀ ਵੱਖ-ਵੱਖ ਧੜਿਆਂ ਦੇ ਵਿਚ ਵੰਡੀ ਜਾਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਹੋ ਜਾਂਦਾ ਹੈ | ਜਥੇਦਾਰ ਸੇਹਕੇ ਨੇ ਕਿਹਾ ਕਿ ਅਕਾਲੀ ਦਲ ਦਾ ਕਾਡਰ ਅੱਜ ਵੀ ਜ਼ਮੀਨੀ ਪੱਧਰ 'ਤੇ ਮੌਜੂਦ ਹੋਣ ਕਾਰਨ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ | ਅਕਾਲੀ ਆਗੂ ਨੇ ਆਖਿਆ ਕਿ ਅਗਲੇ ਕੁੱਝ ਸਮੇਂ ਨੂੰ ਪੰਜਾਬ ਦੇ ਅੰਦਰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ | ਜਿਸ ਨੂੰ ਵੇਖਦੇ ਹੋਏ ਜੇਕਰ ਸਾਰੇ ਅਕਾਲੀ ਧੜੇ ਇਕੱਠੇ ਹੋ ਜਾਣ ਤਾਂ ਪੰਜਾਬ ਦੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਣਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਮੁੱਦਿਆਂ 'ਤੇ ਡਾ. ਮਿੰਕੂ ਜਵੰਧਾ ਨੇ ਕੀਤੀ ਮੀਟਿੰਗ <br/> ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਦੀ ਬਦੌਲਤ ਇਤਿਹਾਸ ਰਚ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ- 'ਆਪ' ਆਗੂ <br/>
Ad Position 24