03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਕਾਸ ਮੁੱਦਿਆਂ 'ਤੇ ਡਾ. ਮਿੰਕੂ ਜਵੰਧਾ ਨੇ ਕੀਤੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਭਵਾਨੀਗੜ੍ਹ, 7 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਇਨਫੋਟੈਕ ਅਤੇ ਭਾਈ ਗੁਰਦਾਸ ਗਰੁੱਪ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਝਨੇੜੀ ਵਿਖੇ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰਾਂ, ਸੀਨੀਅਰ ਆਗੂਆਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਿਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਜਵੰਧਾ ਨੇ ਕਿਹਾ ਕਿ ਪਾਰਟੀ ਦੇ ਪੁਰਾਣੇ ਅਤੇ ਸਮਰਪਿਤ ਵਰਕਰ ਹੀ ਸੰਗਠਨ ਦੀ ਅਸਲ ਤਾਕਤ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ, ਬਿਹਤਰ ਬੁਨਿਆਦੀ ਢਾਂਚੇ ਅਤੇ ਲੋਕ-ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਸੜਕਾਂ, ਨਿਕਾਸੀ ਪ੍ਰਣਾਲੀ, ਸਾਫ਼ ਪੀਣਯੋਗ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ, ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਡਾ. ਜਵੰਧਾ ਨੇ ਪਿੰਡ ਵਾਸੀਆਂ ਵੱਲੋਂ ਮਿਲੇ ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਪਿੰਡ ਝਨੇੜੀ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਜਨਤਕ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਅਜੈਬ ਸਿੰਘ, ਨਿਰਭੈ ਸਿੰਘ, ਸੁਖਵਿੰਦਰ ਸਿੰਘ, ਪੂਰਨ ਸਿੰਘ, ਨਰਿੰਦਰਜੀਤ ਸਿੰਘ, ਹਰਵਿੰਦਰ ਸਿੰਘ, ਬੀਰਬਲ ਸਿੰਘ, ਦਰਸ਼ਨ ਸਿੰਘ, ਸ਼ਮਸ਼ੇਰ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ, ਹਰੀ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ, ਰਜਿੰਦਰ ਸਿੰਘ

Ad Position 22
No active advertisement
ਪਿਛਲੀ ਖ਼ਬਰ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਅਣਮਨੁੱਖੀ ਤਸ਼ੱਦਦ ਜਮਹੂਰੀਅਤ ਦਾ ਘਾਣ - ਭਾਈ ਲੌਂਗੋਵਾਲ <br/> ਅਗਲੀ ਖ਼ਬਰ ਪੰਥਕ ਏਕਤਾ ਲਈ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਸਮੂਹ ਅਕਾਲੀ ਧੜੇ - ਜਥੇਦਾਰ ਸੇਹਕੇ <br/>
Ad Position 24