03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਸ਼ਵ ਸਾਈਕਲ ਦਿਵਸ ਸੰਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸੰਗਰੂਰ, 7 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ (ਸੀ.ਏ.ਪੀ.) ਵਲੋਂ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਕਰਵਾਈ ਗਈ | ਇਹ ਸਮਾਗਮ ਸਥਾਨਕ ਵਲਮੀਕੀ ਚੌਕ, ਗ੍ਰੀਨ ਰੈਸਟੋਰੈਂਟ ਦੇ ਸਾਹਮਣੇ ਅਤੇ ਜ਼ਿਲ੍ਹਾ ਲਾਇਬ੍ਰੇਰੀ ਦੇ ਪਿੱਛੇ, ਰਣਬੀਰ ਕਾਲਜ ਰੋਡ ਵਿਖੇ ਕਰਵਾਇਆ ਗਿਆ | ਇਸ ਦੌਰਾਨ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਤਹਿਤ ਅਲੀਟ ਵਰਗ ਵਿੱਚ ਸਬਰੀਨ ਕੌਰ ਨੇ ਪਹਿਲਾ, ਮਹਿਕਦੀਪ ਕੌਰ ਨੇ ਦੂਜਾ ਅਤੇ ਯੋਗੀਮਾ ਨੇ ਤੀਜਾ ਸਥਾਨ ਹਾਸਲ ਕੀਤਾ | ਜੂਨੀਅਰ ਗਰਲਜ਼ ਵਿੱਚ ਬਲਪ੍ਰੀਤ ਕੌਰ ਨੇ ਪਹਿਲਾ, ਸਮਿਕਸ਼ਾ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਤੀਜੇ ਸਥਾਨ ਹਾਸਲ ਕੀਤਾ | ਸਬ ਜੂਨੀਅਰ ਵਰਗ ਵਿੱਚ ਸੁਖਮਨੀ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਖੁਸ਼ਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ਨਾਲ ਇਸ ਮੌਕੇ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਵੀ ਕਰਵਾਈ ਗਈ ਤੇ ਲੋਕਾਂ ਨੂੰ ਸਾਈਕਲ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਨਾਉਣ ਦਾ ਸੁਨੇਹਾ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸਾਈਕਲਿੰਗ ਨੂੰ ਇੱਕ ਸਿਹਤਮੰਦ, ਵਾਤਾਵਰਣ ਪੱਖੀ ਅਤੇ ਟਿਕਾਊ ਆਵਾਜਾਈ ਦੇ ਸਾਧਨ ਵਜੋਂ ਉਤਸ਼ਾਹਿਤ ਕਰਨਾ ਅਤੇ ਖੇਡਾਂ ਵਿੱਚ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਪ੍ਰੋਤਸਾਹਨ ਦੇਣਾ ਸੀ | ਸ. ਕਾਹਲੋਂ ਨੇ ਦੱਸਿਆ ਕਿ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਉਪਰਾਲਾ ਖੇਲੋ ਇੰਡੀਆ ਪਹਿਲਕਦਮੀ ਤਹਿਤ ਕੀਤਾ ਗਿਆ ਹੈ, ਜਿਸ ਦਾ ਮੰਤਵ ਮਹਿਲਾ ਸਾਈਕਲ ਸਵਾਰਾਂ ਨੂੰ ਮੁਕਾਬਲੇਬਾਜ਼ੀ ਦਾ ਮੰਚ ਪ੍ਰਦਾਨ ਕਰਨਾ ਅਤੇ ਸਾਈਕਲਿੰਗ ਰਾਹੀਂ ਤੰਦਰੁਸਤੀ, ਵਾਤਾਵਰਨ ਸੰਭਾਲ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਅਤੇ ਟੀ-ਸ਼ਰਟਾਂ ਦਿੱਤੀਆਂ ਗਈਆਂ, ਜਦਕਿ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਮਹਿਲਾ ਸਾਈਕਲ ਸਵਾਰਾਂ ਨੂੰ ਮੈਡਲ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਉਨ੍ਹਾਂ ਨੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ (ਸੀ.ਐੱਫ.ਆਈ.) ਦੇ ਪ੍ਰਧਾਨ ਸ਼੍ਰੀ ਪੰਕਜ ਸਿੰਘ, ਚੇਅਰਮੈਨ ਸ੍ਰ. ਓਾਕਾਰ ਸਿੰਘ ਅਤੇ ਸਕੱਤਰ ਜਨਰਲ ਮਨਿੰਦਰਪਾਲ ਸਿੰਘ, ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ, ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸ. ਕਾਹਲੋਂ ਨੇ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਰੀਰਕ ਤੰਦਰੁਸਤੀ ਵਿੱਚ ਸੁਧਾਰ ਲਿਆਉਂਦੀ ਹੈ, ਸਗੋਂ ਪ੍ਰਦੂਸ਼ਣ ਨੂੰ ਘਟਾਉਣ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ | ਇਸ ਮੌਕੇ ਸੀ.ਏ.ਪੀ. ਦੇ ਮੀਤ ਪ੍ਰਧਾਨ ਐਸ.ਪੀ.ਸਿੰਘ, ਸੰਯੁਕਤ ਸਕੱਤਰ ਸੁਖਜਿੰਦਰ ਸਿੰਘ, ਕਾਰਜਕਾਰੀ ਮੈਂਬਰ ਕੁਲਦੀਪ ਸਿੰਘ, ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਅਹੁਦੇਦਾਰ ਕਮਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਐਨ.ਪੀ. ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ, ਪੀ.ਸੀ.ਪੀ. (ਸੀ ਐੱਫ ਆਈ) ਸ਼੍ਰੀ ਮਨੀਸ਼ ਸਾਹਨੀ, ਸ਼੍ਰੀ ਮਨੋਜ ਦੂਆ, ਲਾਲਵਿੰਦਰ ਸਿੰਘ, ਸੁਖਵੀਰ ਸਿੰਘ, ਵਿਸ਼ਾਲ ਕਿਕ ਬਾਕਸਿੰਗ ਕੋਚ ਸੁਨਾਮ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਕੋਚ, ਖਿਡਾਰੀ ਅਤੇ ਦਰਸ਼ਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਭਗਤਪੁਰਾ ਨੇ ਸੜਕ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਅਣਮਨੁੱਖੀ ਤਸ਼ੱਦਦ ਜਮਹੂਰੀਅਤ ਦਾ ਘਾਣ - ਭਾਈ ਲੌਂਗੋਵਾਲ <br/>
Ad Position 24