03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਸਾਂਝੇ ਮੋਰਚ ਨੇ ਬੇਰੁਜ਼ਗਾਰਾਂ 'ਤੇ ਜਬਰ ਖ਼ਿਲਾਫ਼ ਸੂਬਾ ਸਰਕਾਰ ਦੀ ਅਰਥੀ ਫੂਕੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਤਪਾ ਮੰਡੀ, 7 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਪੰਜਾਬ ਅੰਦਰ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ਖ਼ਾਸ ਕਰ ਕੇ ਪਿਛਲੇ ਦਿਨੀਂ ਪਟਿਆਲਾ ਵਿਖੇ ਅਪਰੈਂਟਿਸਸ਼ਿਪ ਪਾਸ ਸਹਾਇਕ ਲਾਈਨਮੈਨਾਂ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੋਏ ਵਹਿਸ਼ੀਆਨਾ ਪੁਲਸੀਆ ਜ਼ਬਰ ਖ਼ਿਲਾਫ਼, ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਗਿ੍ਫ਼ਤਾਰੀ ਦੇ ਰੋਸ 'ਚ ਤਪਾ ਦੇ ਅੰਦਰਲੇ ਬੱਸ ਅੱਡੇ 'ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ 'ਚ ਇਕੱਤਰ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਜ਼ਬਰ ਦੀ ਸਖ਼ਤ ਨਿਖੇਧੀ ਕੀਤੀ | ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿਲਵਾਂ ਨੇ ਦੱਸਿਆ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਕ੍ਰਾਂਤੀ ਦੇ ਦਮਗਜੇ ਮਾਰ ਰਹੀ ਹੈ, ਉੱਥੇ ਦੂਜੇ ਨੌਕਰੀਆਂ ਮੰਗਦੇ ਵੱਖ-ਵੱਖ ਸ਼ੇ੍ਰਣੀਆਂ ਦੇ ਨੌਜਵਾਨਾਂ 'ਤੇ ਭਿਆਨਕ ਲਾਠੀਚਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਬੇਰੁਜ਼ਗਾਰਾਂ ਦੇ ਰੁਜ਼ਗਾਰ ਲਈ ਪਿਛਲੇ ਕਰੀਬ ਸਾਢੇ ਪੰਜ ਮਹੀਨਿਆਂ ਤੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਪੱਕਾ ਮੋਰਚਾ ਲਗਾ ਕੇ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ | ਇਸੇ ਤਹਿਤ ਹੀ 10 ਜੂਨ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਬੇਰੁਜ਼ਗਾਰਾਂ ਦੀ ਸੱਥ ਲਾਈ ਜਾਵੇਗੀ, ਜਿੱਥੇ ਉਹ ਪੰਜਾਬ ਸਰਕਾਰ ਦੀਆਂ ਫੋਕੀਆਂ ਪ੍ਰਾਪਤੀਆਂ ਦਾ ਮੁਲਾਂਕਣ ਕਰਦੇ ਹੋਏ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਜਾਰੀ ਅਸਾਮੀਆਂ ਸਬੰਧੀ ਕੀਤੀ ਜਾ ਰਹੀ ਝੂਠੀ ਇਸ਼ਤਿਹਾਰਬਾਜ਼ੀ 'ਤੇ ਸਰਕਾਰੀ ਪ੍ਰਤੀਕਰਮ ਦੀ ਮੰਗ ਕਰਨਗੇ | ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸਤਪਾਲ ਬਾਂਸਲ, ਸੰਯੁਕਤ ਕਿਸਾਨ ਮੋਰਚੇ ਵਲੋਂ ਗੋਰਾ ਸਿੰਘ ਢਿੱਲਵਾਂ, ਪੈਨਸ਼ਨਰਜ਼ ਫ਼ਰੰਟ ਵਲੋਂ ਪ੍ਰੇਮ ਨਾਥ, ਬਿਜਲੀ ਬੋਰਡ ਯੂਨੀਅਨ ਵਲੋਂ ਰੂਪ ਸਿੰਘ ਆਦਿ ਨੇ ਰੁਜ਼ਗਾਰ ਮੰਗਦੇ ਸਮੁੱਚੇ ਬੇਰੁਜ਼ਗਾਰਾਂ ਦੇ ਪੱਖ 'ਚ ਹਾਅ ਦਾ ਨਾਅਰਾ ਮਾਰਦੇ ਹੋਏ ਭਵਿੱਖ 'ਚ ਹਰੇਕ ਮੋੜ 'ਤੇ ਸਾਥ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਬੇਰੁਜ਼ਗਾਰ ਰਣਜੀਤ ਮੌੜ, ਗੁਰਜੀਤ ਕੌਰ ਤਪਾ ਮੰਡੀ, ਸ਼ਿੰਦਰ ਕੌਰ, ਪਰਮਿੰਦਰ ਸਿੰਘ ਦਰਾਜ਼, ਬਿਕਰਮ ਤਪਾ ਮੰਡੀ ਤੋ ਇਲਾਵਾ, ਕਿਸਾਨ ਆਗੂ ਬਲੌਰ ਸਿੰਘ ਢਿੱਲਵਾਂ, ਚਾਨਣ ਸਿੰਘ, ਜਸਵੰਤ ਰਾਏ, ਗਜਿੰਦਰ ਸਿੰਘ, ਨਰਾਇਣ ਦਾਸ, ਜੋਰਾ ਸਿੰਘ, ਹਰਬੰਸ ਲਾਲ, ਅਜਮੇਰ ਸਿੰਘ, ਜੋਗਿੰਦਰ ਨਾਥ, ਪਾਵਰਕਾਮ ਤੋਂ ਗੁਰਮੁਖ ਸਿੰਘ ਘੁੰਨਸ, ਦਵਿੰਦਰ ਸਿੰਘ, ਕੁਲਵੰਤ ਸਿੰਘ ਢਿੱਲਵਾਂ, ਅਮਨਦੀਪ ਸਿੰਘ, ਸੋਨੀ ਮੱਲ੍ਹੀ ਤਪਾ ਮੰਡੀ, ਬੂਟਾ ਸਿੰਘ ਢਿਲਵਾਂ ਅਤੇ ਕਰਨੈਲ ਸਿੰਘ ਤਪਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭਾਕਿਯੂ ਉਗਰਾਹਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ 'ਆਪ' ਆਗੂ ਭਗਤਪੁਰਾ ਨੇ ਸੜਕ ਦਾ ਕੰਮ ਸ਼ੁਰੂ ਕਰਵਾਇਆ
Ad Position 24