03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭਾਕਿਯੂ ਉਗਰਾਹਾਂ ਵਲੋਂ ਰੋਸ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਹਿਲ ਕਲਾਂ, 7 ਜੂਨ (ਅਵਤਾਰ ਸਿੰਘ ਅਣਖੀ)-ਅਪ੍ਰੈਂਟਿਸਸ਼ਿਪ ਲਾਈਨਮੈਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਠੁੱਲੀਵਾਲ ਇਕਾਈ ਦੀ ਅਗਵਾਈ ਹੇਠ ਕਿਸਾਨ ਆਗੂਆਂ, ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫ਼ੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਕਿਸਾਨ ਨਾਜ਼ਰ ਸਿੰਘ ਠੁੱਲੀਵਾਲ, ਗੁਰਚਰਨ ਸਿੰਘ, ਮੇਵਾ ਸਿੰਘ ਭੱਟੀ, ਅਮਰੀਕ ਸਿੰਘ ਠੁੱਲੀਵਾਲ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਹੈ, ਪਰ ਦੂਜੇ ਪਾਸੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦਾ ਭਰਮ ਪਾਲਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ | ਭਾਕਿਯੂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਜਥੇਬੰਦੀ ਹੋਰਨਾਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਬਹਾਦਰ ਸਿੰਘ ਠੁੱਲੀਵਾਲ, ਭੋਲਾ ਸਿੰਘ ਖਰੋੜ, ਪਿਆਰਾ ਸਿੰਘ ਬਾਠ, ਮੱਘਰ ਸਿੰਘ, ਪਿ੍ਤਪਾਲ ਸਿੰਘ ਠੁੱਲੀਵਾਲ, ਦਰਸ਼ਨ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਇਕਾਈ ਪ੍ਰਧਾਨ ਪਵਿੱਤਰ ਸਿੰਘ ਦੀਵਾਨਾ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ | ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫ਼ੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ | ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਨੇ ਕਿਹਾ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਪੁਲਿਸ ਜ਼ਰੀਏ ਲਾਠੀਚਾਰਜ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਅਤੇ ਇਸ ਵਿਚ ਸ਼ਾਮਿਲ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਖ਼ਜ਼ਾਨਚੀ ਬਿੰਦਰ ਸਿੰਘ, ਜਰਨਲ ਸਕੱਤਰ ਦਰਸ਼ਨ ਸਿੰਘ, ਹਰਵਿੰਦਰ ਸਿੰਘ ਦੀਵਾਨਾ, ਲਾਡੀ ਸਿੰਘ, ਦਿਆਲ ਸਿੰਘ ਤੋਂ ਇਲਾਵਾ ਹੋਰ ਵਰਕਰ

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਬੇਰੁਜ਼ਗਾਰ ਸਾਂਝੇ ਮੋਰਚ ਨੇ ਬੇਰੁਜ਼ਗਾਰਾਂ 'ਤੇ ਜਬਰ ਖ਼ਿਲਾਫ਼ ਸੂਬਾ ਸਰਕਾਰ ਦੀ ਅਰਥੀ ਫੂਕੀ <br/>
Ad Position 24