03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਵਿਸ਼ੇਸ਼ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਹਿਲ ਕਲਾਂ, 7 ਜੂਨ (ਅਵਤਾਰ ਸਿੰਘ ਅਣਖੀ)-ਲੰਮੇ ਸਮੇਂ ਤੋਂ ਨਵੀ ਪਨੀਰੀ, ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਉਪਰਾਲੇ ਕਰ ਦੀ ਆ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਅਤੇ ਸਮੂਹ ਟੀਮ ਦਾ ਸ਼੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਨੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰਾਂ ਸਿਖਾਉਣ ਦੀ ਸੇਵਾ ਦਸਤਾਰ ਮੁਕਾਬਲੇ ਕਰਾਉਣ ਗੁਰਬਾਣੀ ਕੰਠ ਮੁਕਾਬਲੇ ਗਤਕਾ ਮੁਕਾਬਲੇ ਤੋਂ ਇਲਾਵਾ ਅਨੇਕਾਂ ਗੁਰਮਤਿ ਮੁਕਾਬਲੇ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਿਆ ਜਾ ਰਿਹਾ ਹੈ, ਜੋ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਦੇ ਨਾਲ ਜਿੱਥੇ ਆਪ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਵੱਡੀ ਪੱਧਰ 'ਤੇ ਗੁਰਮਤਿ ਦੇ ਨਾਲ ਜੋੜਿਆ ਜਾ ਸਕਦਾ ਹੈ, ਸੋ ਇਸ ਤਰ੍ਹਾਂ ਦੇ ਉਪਰਾਲੇ ਪਿੰਡਾਂ ਤੇ ਸ਼ਹਿਰਾਂ ਵਿਚ ਹੋਣੇ ਚਾਹੀਦੇ ਹਨ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵਲੋਂ ਬਖ਼ਸ਼ੀ ਸੇਵਾ ਨਿਭਾਈ ਜਾ ਰਹੀ ਹੈ | ਆਉਣ ਵਾਲੇ ਸਮੇਂ 'ਚ ਸੰਸਥਾ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਅਤੇ ਗਰਮੀਆਂ ਦੀਆਂ ਛੁੱਟੀਆਂ 'ਚ ਪੂਰੇ ਪੰਜਾਬ ਵਿਚ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸ ਮੌਕੇ ਸੰਸਥਾ ਦੇ ਸੀਨੀਅਰ ਮੈਂਬਰ ਸੁਖਦੀਪ ਸਿੰਘ ਸੁੱਖ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ ਅਤੇ ਪ੍ਰਭਪਿੰਦਰ ਸਿੰਘ ਬਾਠਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਲਾਈਨਮੈਨਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ 'ਤੇ ਤਸ਼ੱਦਦ ਦੀ ਨਿਖੇਧੀ <br/> ਅਗਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭਾਕਿਯੂ ਉਗਰਾਹਾਂ ਵਲੋਂ ਰੋਸ ਪ੍ਰਦਰਸ਼ਨ <br/>
Ad Position 24