03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਕਿਯੂ ਡਕੌਂਦਾ ਵਲੋਂ ਲਾਈਨਮੈਨਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ 'ਤੇ ਤਸ਼ੱਦਦ ਦੀ ਨਿਖੇਧੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਹਿਲ ਕਲਾਂ, 7 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਹਰ ਵਰਗ 'ਤੇ ਦਮਨਕਾਰੀ ਨੀਤੀ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਪਰੈਂਟਿਸ ਲਾਈਨਮੈਨ ਆਪਣੇ ਹੱਕਾਂ ਅਤੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਜਬਰ ਰਾਹੀਂ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਨੌਜਵਾਨਾਂ 'ਤੇ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਹੈ | ਆਗੂਆਂ ਨੇ ਕਿਹਾ ਕਿ ਸੁਵਿਧਾ ਕੇਂਦਰਾਂ ਦੇ ਕਾਮੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਸਰਕਾਰ ਵਲੋਂ ਗਿ੍ਫ਼ਤਾਰੀਆਂ ਅਤੇ ਧੱਕੇਸ਼ਾਹੀ ਦਾ ਰਾਹ ਅਪਣਾਇਆ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ | ਇਸ ਉਪਰੰਤ ਭਾਕਿਯੂ ਡਕੌਂਦਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫ਼ੂਕ ਕੇ ਰੋਸ ਪ੍ਰਗਟ ਕੀਤਾ ਗਿਆ | ਕਿਸਾਨ ਆਗੂਆਂ ਨੇ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਉਣ ਲਈ ਜਾਰੀ ਕੀਤੇ ਜਾ ਰਹੇ ਨੋਟਿਸਾਂ ਦਾ ਵੀ ਵਿਰੋਧ ਕੀਤਾ ਅਤੇ ਮੰਗ ਕੀਤੀ ਕਿ ਸਰਕਾਰ ਤੁਰੰਤ ਇਹ ਫ਼ੈਸਲਾ ਵਾਪਸ ਲਵੇ | ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕਾਂ ਨਾਲ ਧੱਕਾ ਕੀਤਾ ਗਿਆ ਤਾਂ ਜਥੇਬੰਦੀ ਪੀੜਤਾ ਅਧਿਆਪਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ | ਇਸ ਮੌਕੇ ਸਤਪਾਲ ਸਿੰਘ ਸੋਹੀ, ਜੱਗਾ ਸਿੰਘ ਮਹਿਲ ਕਲਾਂ, ਸੰਦੀਪ ਸਿੰਘ ਦੱਧਾਹੂਰ, ਭੋਲਾ ਸਿੰਘ ਠੁੱਲੀਵਾਲ, ਗੋਰਾ ਸਿੰਘ ਰਾਏਸਰ, ਹਾਕਮ ਸਿੰਘ ਕੁਰੜ, ਚੰਦ ਸਿੰਘ ਕੁਰੜ, ਪਾਲਾ ਸਿੰਘ ਹਰਦਾਸਪੁਰਾ, ਬਲਵੀਰ ਸਿੰਘ ਮਾਂਗੇਵਾਲ, ਦਿਆਲ ਸਿੰਘ ਮੂੰਮ, ਸਤਨਾਮ ਸਿੰਘ ਮੂੰਮ ਆਦਿ ਆਗੂਆਂ ਨੇ ਹੱਕ ਮੰਗਦੇ ਲੋਕਾਂ ਉਪਰ ਅੰਨ੍ਹੇਵਾਹ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕੀਤੀ |


Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਵਿਸ਼ੇਸ਼ ਸਨਮਾਨ <br/>
Ad Position 24