03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜਥੇਦਾਰ ਸੰਤ ਟੇਕ ਸਿੰਘ ਧਨੌਲਾ ਦਾ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026

ਰੂੜੇਕੇ ਕਲਾਂ, 7 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਵਲੋਂ ਸੰਤ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਲਾਕਾ ਨਿਵਾਸੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਤੋਂ ਨੌਜਵਾਨਾਂ ਤੇ ਬੱਚਿਆਂ ਨੂੰ ਬਚਾਉਣ ਲਈ ਸਿੱਖ ਪੰਥ ਤੇ ਗੁਰਬਾਣੀ ਨਾਲ ਜੋੜਿਆ ਜਾਵੇ | ਆਪਣੇ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਕਰਵਾ ਕੇ ਹਰ ਇਕ ਘਰ ਦੇ ਵਿਚ ਰੋਜ਼ਾਨਾ ਗੁਰਬਾਣੀ ਦਾ ਪਾਠ ਕੀਤਾ ਜਾਵੇ | ਸਾਰਿਆਂ ਨੂੰ ਇਕੱਠੇ ਹੋਏ ਕੇ ਨਸ਼ਿਆਂ ਵਰਗੀਆਂ ਸਮਾਜ ਵਿਰੋਧੀ ਲਾਹਨਤਾਂ ਦੇ ਖ਼ਿਲਾਫ਼ ਲੜਾਈ ਲੜਨੀ ਚਾਹੀਦੀ ਹੈ | ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਰੋਜ਼ਾਨਾ ਹੋ ਰਹੀਆਂ ਮੌਤਾਂ ਚਿੰਤਾਜਨਕ ਹਨ | ਪੰਜਾਬ ਸਿੱਖਾਂ ਦਾ ਹੋਮਲੈਂਡ ਹੈ | ਪੰਜਾਬ ਦੇ ਵਿਚੋਂ ਜ਼ਮੀਨਾਂ ਵੇਚ ਕੇ ਵਿਦੇਸ਼ਾਂ ਵੱਲ ਕੂਚ ਕਰਨ ਦੀ ਬਜਾਏ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਪੰਜਾਬ ਦੇ ਵਿਚ ਪ੍ਰਾਪਟੀਆਂ ਦੀ ਖਰੀਦ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ | ਜੇਕਰ ਪੰਜਾਬ ਦੇ ਸਿੱਖਾਂ ਨੇ ਆਪਣੀਆਂ ਅਨਮੋਲ ਜ਼ਮੀਨਾਂ ਵੇਚ ਲਈਆਂ ਤਾਂ ਦੁਬਾਰਾ ਸਿੱਖਾਂ ਨੂੰ ਜ਼ਮੀਨਾਂ ਨਹੀਂ ਮਿਲ ਸਕਣਗੀਆਂ | ਪਿੰਡਾਂ ਦੇ ਵਿਚ ਸਿੱਖੀ ਦੇ ਪ੍ਰਚਾਰ ਲਈ ਵਿਸ਼ੇਸ਼ ਸਮਾਗਮ ਆਯੋਜਿਤ ਕਰਨ ਲਈ ਇਕੱਤਰ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਸਾਬਕਾ ਸਰਪੰਚ ਪੱਖੋ ਕਲਾਂ, ਬਾਬਾ ਕੁਲਵੰਤ ਸਿੰਘ ਮੁੱਖ ਸੇਵਾਦਾਰ ਗੁ: ਸ਼ਹੀਦਾਂ, ਪ੍ਰਧਾਨ ਨਾਜ਼ਰ ਸਿੰਘ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ, ਗ੍ਰੰਥੀ ਜਗਰੂਪ ਸਿੰਘ, ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ, ਵੈਦ ਹਰੀ ਸਿੰਘ ਪੱਖੋ ਕਲਾਂ ਮੁੱਖ ਸੇਵਾਦਾਰ ਗਊਸ਼ਾਲਾ ਪੱਖੋ ਕਲਾਂ, ਪ੍ਰਧਾਨ ਗੁਰਪ੍ਰੀਤ ਸਿੰਘ ਬਾਬਾ ਫ਼ਤਿਹ ਸਿੰਘ ਕਲੱਬ ਪੱਖੋ ਕਲਾਂ, ਗੁਰਭਗਤ ਸਿੰਘ ਸਾਬਕਾ ਸੰਮਤੀ ਮੈਂਬਰ ਪੱਖੋ ਕਲਾਂ, ਪਟਵਾਰੀ ਯਾਦਵਿੰਦਰ ਸਿੰਘ, ਭਾਈ ਅਮਰੀਕ ਸਿੰਘ ਪੱਖੋ ਕਲਾਂ, ਡਾ: ਸੁਰਜੀਤ ਸਿੰਘ ਪੱਖੋ ਕਲਾਂ, ਗ੍ਰੰਥੀ ਗੋਰਾ ਸਿੰਘ, ਪਿ੍ਤਪਾਲ ਸਿੰਘ, ਚੌਕੀਦਾਰ ਪਾਲਾ ਸਿੰਘ ਪੱਖੋ ਕਲਾਂ, ਗ੍ਰੰਥੀ ਭੋਲਾ ਸਿੰਘ ਰੂੜੇਕੇ ਕਲਾਂ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਮੁੱਖ ਮਾਰਗ ਜਾਮ ਕਰਨ ਦੇ ਫ਼ੈਸਲੇ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਤਿੰਨ ਜਣਿਆਂ ਵਿਰੁੱਧ ਕੀਤਾ ਮੁਕੱਦਮਾ ਦਰਜ <br/> ਅਗਲੀ ਖ਼ਬਰ ਮੈਪਿੰਗ ਤੋਂ ਵਾਂਝੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਾਇਆ <br/>
Ad Position 24