07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਨਰੇਗਾ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 09-06-2026
ਸ਼ੇਰਪੁਰ, 8 ਜੂਨ (ਦਰਸ਼ਨ ਸਿੰਘ ਖੇੜੀ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ 18 ਸਾਲਾਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਬਲਾਕ ਸ਼ੇਰਪੁਰ ਵਿਖੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਸੱਤਵੇਂ ਦਿਨ 'ਚ ਦਾਖਲ ਹੋ ਗਈ ਹੈ | ਇਸ ਮੌਕੇ ਮਨਰੇਗਾ ਮੁਲਾਜਮਾਂ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ੇਰਪੁਰ ਦੇ ਦਫ਼ਤਰ ਵਿਖੇ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲ ਰਹੀਆਂ ਹਨ | ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰ ਕੇ ਉਨ੍ਹਾਂ ਦਾ ਪੰਚਾਇਤ ਵਿਭਾਗ ਵਿੱਚ ਰਲ਼ੇਵਾਂ ਕੀਤਾ ਜਾਵੇਗਾ ਜੋ ਅਜੇ ਤੱਕ ਪੂਰਾ ਨਹੀ ਕੀਤਾ ਗਿਆ |ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨਾਲ ਪੈਨਲ ਮੀਟਿੰਗ ਹੋਈ ਸੀ ਜਿਸ ਵਿੱਚ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਜਲਦ ਹੀ ਦੁਬਾਰਾ ਮੀਟਿੰਗ ਕਰ ਕੇ ਮਨਰੇਗਾ ਮੁਲਜ਼ਮਾਂ ਨੂੰ ਪੰਚਾਇਤੀ ਵਿਭਾਗ ਵਿੱਚ ਮਰਜ਼ ਕਰਨ ਦੀ ਪ੍ਰਕਿਰਿਆ ਆਰੰਭੀ ਜਾਵੇਗੀ | ਜਿਸ ਦੇ ਚੱਲਦਿਆਂ ਯੂਨੀਅਨ ਨੇ ਅਗਲੀ ਮੀਟਿੰਗ ਤੱਕ ਸ਼ਾਂਤਮਈ ਤਰੀਕੇ ਦਫ਼ਤਰਾਂ ਵਿੱਚ ਬੈਠ ਕੇ ਕਲਮ ਛੋੜ ਹੜਤਾਲ ਰਾਹੀਂ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਅਜੇ ਕੁਮਾਰ, ਪਰਵੇਜ ਅਖ਼ਤਰ, ਬਲਦੀਪ ਸਿੰਘ, ਰਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਵਿੱਕੀ ਰਾਣਾ, ਕੁਲਦੀਪ ਸਿੰਘ ਆਦਿ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਮੂਹਰੇ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਕਿਸਾਨਾਂ ਵਲੋਂ ਇੰਡੀਅਨ ਬੈਂਕ ਗੰਢੂਆਂ ਅੱਗੇ ਧਰਨਾ ਅੱਜ <br/>
Ad Position 24
No active advertisement