07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਮੂਹਰੇ ਅਰਥੀ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 09-06-2026
ਸੰਗਰੂਰ, 8 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਦੇ ਐਸ. ਐਸ. ਪੀ. ਦਫ਼ਤਰ ਦੇ ਮੂਹਰੇ ਜ਼ਿਲ੍ਹਾ ਆਗੂ ਜਸਵੀਰ ਮੈਦੇਵਾਸ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਮਜ਼ਦੂਰਾਂ ਅਤੇ ਨੌਜਵਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਤੇ ਰੋਸ ਧਰਨਾ ਦਿੱਤਾ ਗਿਆ | ਕਿਸਾਨਾਂ ਦੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਸੂਬਾਈ ਆਗੂ ਅਤੇ ਅÏਰਤ ਆਗੂ ਬਲਜੀਤ ਕੌਰ ਕਿਲਾ ਭਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਮਹਿੰਗਾਈ ਵਿੱਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ | ਖੇਤੀ ਸੈਕਟਰ ਵਿੱਚ ਯੂਰੀਆ ਖਾਦ ਅਤੇ ਡੀ.ਏ.ਪੀ. ਖਾਦ ਤੋਂ ਇਲਾਵਾ ਹੋਰ ਵੱਖ-ਵੱਖ ਕਿਸਮਾਂ ਦੀਆਂ ਵਸਤਾਂ ਦੀ ਭਾਰੀ ਘਾਟ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਰੀਆ ਤੇ ਡੀ ਏ ਪੀ ਖਾਦ ਨਾਲ ਵਪਾਰੀਆਂ ਵੱਲੋਂ ਬੇਲੋੜੀਆਂ ਵਸਤਾਂ ਜਬਰੀ ਦਿੱਤੀਆਂ ਜਾ ਰਹੀਆਂ ਹਨ ਤੇ ਬਲੈਕ 'ਚ ਵੱਧ ਕੀਮਤਾਂ 'ਤੇ ਖਾਦਾਂ ਵੇਚ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਲੈਂਡ ਪੁਲਿੰਗ ਤੇ ਭਾਰਤ ਮਾਲਾ ਪੋ੍ਰਜੈਕਟ ਤਹਿਤ ਕਿਸਾਨਾਂ ਤੋਂ ਕੌਡੀਆਂ ਦੇ ਭਾਅ ਜ਼ਮੀਨਾਂ ਹਥਿਆਈਆਂ ਜਾ ਰਹੀਆਂ ਹਨ | ਭਾਰਤ ਅਮਰੀਕਾ ਟਰੇਡ ਡੀਲ ਤਹਿਤ ਕੇਂਦਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਤੇ ਐਮ ਐਸ ਪੀ ਨੂੰ ਖ਼ਤਮ ਕਰਨ ਦੀ ਤਿਆਰੀ ਕਰ ਰਹੀ ਹੈ | ਇਨ੍ਹਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਪੁਲਿਸ ਜਬਰ ਤੇ ਡੰਡੇ ਦੇ ਜ਼ੋਰ ਨਾਲ ਗਿ੍ਫ਼ਤਾਰ ਕਰ ਕੇ ਪੁਲਿਸ ਵੱਲੋਂ ਜਬਰੀ ਜ਼ਬਾਨ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪਟਿਆਲਾ 'ਚ ਬਿਜਲੀ ਕਾਮਿਆਂ ਤੇ ਅੰਨ੍ਹੇਵਾਹ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੁਲਿਸ ਜਬਰ ਬੰਦ ਕੀਤਾ ਜਾਵੇ | ਭਾਰਤ ਅਮਰੀਕਾ ਟਰੇਡ ਡੀਲ ਨੂੰ ਰੱਦ ਕੀਤਾ ਜਾਵੇ | ਡੀਜ਼ਲ ਪੈਟਰੋਲ ਤੇ ਘਰੇਲੂ ਗੈਸ ਦੀਆਂ ਵਧਾਈਆਂ ਕੀਮਤਾਂ ਨੂੰ ਵਾਪਸ ਲਿਆ ਜਾਵੇ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਪ੍ਰਬੰਧ ਕਰੇ ਅਤੇ ਵਾਅਦੇ ਮੁਤਾਬਕ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਪੂਰਾ ਕਰੇ | ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਨੇ ਕਿਹਾ ਕਿ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਵੱਲੋਂ ਜੋ ਪਿਛਲੇ ਦਿਨੀਂ ਸਤੌਜ ਵਿਖੇ ਕਿਸਾਨ ਆਗੂਆਂ ਦੇ ਫ਼ੋਨ ਖੋਹਕੇ ਡਾਟਾ ਡਿਲੀਟ ਕੀਤਾ ਗਿਆ ਤੇ ਕਿਸਾਨ ਆਗੂਆਂ ਨਾਲ ਧੱਕਾ ਮੁੱਕੀ ਕੀਤੀ ਗਈ | ਸੰਗਰੂਰ ਐਸ ਐਸ ਪੀ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਵੀ ਇੰਸਪੈਕਟਰ ਮਾਲਵਿੰਦਰ ਸਿੰਘ, ਸੰਦੀਪ ਸਿੰਘ ਤੇ ਸੁਖਚੈਨ ਸਿੰਘ ਅਧਿਕਾਰੀਆਂ ਤੇ ਕਾਰਵਾਈ ਨਹੀਂ ਕੀਤੀ ਇਸ ਲਈ ਐਸ ਐਸ ਪੀ ਦਫ਼ਤਰ ਰੋਸ ਧਰਨਾ ਦਿੱਤਾ ਗਿਆ | ਧਰਨੇ ਦੀ ਸਮਾਪਤੀ ਤੋ ਪਹਿਲਾਂ ਪ੍ਰਸ਼ਾਸਨ ਵੱਲੋਂ ਐਸ ਪੀ( ਐਚ ) ਰਜੇਸ਼ ਛਿੱਬਰ ਨੇ ਧਰਨੇ ਵਿੱਚ ਆ ਕੇ ਸਾਰੀਆਂ ਮੰਗਾਂ ਉੱਪਰ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ | ਅੱਜ ਦੇ ਰੋਸ ਧਰਨੇ ਨੂੰ ਵਿੱਚ ਹੋਰਨਾਂ ਤੋਂ ਇਲਾਵਾ ਸੰਤ ਰਾਮ ਛਾਜਲੀ, ਰਾਜ ਥੇੜੀ, ਸੁਖਦੇਵ ਸ਼ਰਮਾ, ਰਾਜਪਾਲ ਮੰਗਵਾਲ, ਹਰਦੇਵ ਕੁਲਾਰ, ਸੁਖਵਿੰਦਰ ਪੇਧਨੀ, ਅਮਰ ਲੌਂਗੋਵਾਲ, ਜਮਹੂਰੀ ਅਧਿਕਾਰ ਸਭਾ ਤੋਂ ਜਗਜੀਤ ਸਿੰਘ ਭੁਟਾਲ, ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਆਤਮ ਹੱਤਿਆ ਦੇ ਮਾਮਲੇ 'ਚੋਂ ਚਾਰ ਅÏਰਤਾਂ ਸਮੇਤ ਛੇ ਨੂੰ ਮਿਲੀ ਜ਼ਮਾਨਤ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>
Ad Position 24
No active advertisement