07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਹਿਨੂਰ ਬਾਵਾ ਨੂੰ ਅਮਨ ਅਰੋੜਾ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 09-06-2026
ਸੁਨਾਮ ਊਧਮ ਸਿੰਘ ਵਾਲਾ, 8 ਜੂਨ (ਸੱਗੂ, ਧਾਲੀਵਾਲ, ਸੱਗੂ) - ਹਾਂਗਕਾਂਗ ਵਿਖੇ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਦਾ ਹਿੱਸਾ ਬਣ ਕੇ ਰਿਲੇਅ ਰੇਸ ਵਿਚ ਗੋਲਡ ਮੈਡਲ ਜਿੱਤਣ ਵਾਲੀ ਪਿੰਡ ਪਿੰਡ ਖਡਿਆਲ ਜ਼ਿਲ੍ਹਾ ਸੰਗਰੂਰ ਦੀ ਹੋਣਹਾਰ ਅਥਲੀਟ ਸਹਿਨੂਰ ਬਾਵਾ ਨੂੰ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨੇ ਸਹਿਨੂਰ ਬਾਵਾ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਹਿਨੂਰ ਬਾਵਾ ਦੀ ਇਹ ਪ੍ਰਾਪਤੀ ਨਾ ਸਿਰਫ਼ ਸੁਨਾਮ ਖੇਤਰ ਸਗੋਂ ਸਮੁੱਚੇ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇੱਕ ਸਧਾਰਨ ਪਰਿਵਾਰ ਵਿਚੋਂ ਉੱਠ ਕੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਲਈ ਸੋਨ ਤਗ਼ਮਾ ਜਿੱਤਣਾ ਉਸ ਦੀ ਮਿਹਨਤ, ਲਗਨ ਅਤੇ ਦਿ੍ੜ੍ਹ ਇਰਾਦੇ ਦਾ ਪ੍ਰਤੀਕ ਹੈ | ਇਸ ਮੌਕੇ ਸਹਿਨੂਰ ਬਾਵਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਦੇਸ਼ ਲਈ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪੂਰੀ ਮਿਹਨਤ ਨਾਲ ਤਿਆਰੀ ਜਾਰੀ ਰੱਖੇਗੀ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਉੱਭੀ ਨੇ ਸ਼ੁਕਰਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪਟਿਆਲਾ ਵਿਖੇ ਲਾਠੀਚਾਰਜ ਵਿਰੁੱਧ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
Ad Position 24
No active advertisement