07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਿੱਖ ਬੁੱਧੀਜੀਵੀ ਮੰਚ ਵਲੋਂ ਸ਼ਾਂਤਮਈ ਅੰਦੋਲਨ ਕਰ ਰਹੇ ਬੇਰੁਜ਼ਗਾਰਾਂ 'ਤੇ ਅੱਤਿਆਚਾਰ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 09-06-2026
ਸ਼ੇਰਪੁਰ, 8 ਜੂਨ (ਦਰਸ਼ਨ ਸਿੰਘ ਖੇੜੀ) - ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ 'ਤੇ ਪਟਿਆਲਾ ਪੁਲਿਸ ਵੱਲੋਂ ਸ਼ਾਂਤਮਈ ਅੰਦੋਲਨ ਕਰ ਰਹੇ 2600 ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਅਤੇ ਇਸ ਤਰ੍ਹਾਂ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਸੁਨਾਮ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਘੋਰ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਤਾਂ ਇਸ ਤਰਜ਼ 'ਤੇ ਕੰਮ ਕਰ ਰਹੀ ਹੈ ਕਿ ਹਾਥੀ ਦੇ ਦੰਦ ਖਾਣ ਦੇ ਹੋਰ ਤੇ ਦਿਖਾਉਣ ਦੇ ਹੋਰ | ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਸਮੇਂ ਬੇਰੁਜ਼ਗਾਰਾਂ ਨਾਲ ਕੀਤੇ ਕੌਲ ਕਰਾਰ ਭੁਲਾ ਕੇ ਭਗਵੰਤ ਮਾਨ ਸਰਕਾਰ ਹੁਣ ਦਮਨਕਾਰੀ ਫਰਮਾਨ ਜਾਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਸਰਕਾਰ ਦੀ ਰੀਡ ਦੀ ਹੱਡੀ ਹੁੰਦੇ ਹਨ, ਜੇਕਰ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਤੇ ਮਾਰਿਆ ਤਾਂ ਇਸ ਦਾ ਇਵਜਾਨਾ 2027 ਦੀਆਂ ਚੋਣਾਂ ਸਮੇਂ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕੇ ਕਰ ਕੇ ਉਨ੍ਹਾਂ ਦੇ ਤਪਦੇ ਹਿਰਦਿਆਂ ਨੂੰ ਠੰਢਾ ਕਰ ਕੇ ਅਤੇ ਸਾਰੇ ਮੁਲਾਜ਼ਮਾਂ ਨੂੰ ਡੀ.ਏ. ਦਾ ਰਹਿੰਦਾ ਬਕਾਇਆ ਜਾਰੀ ਕਰਨ ਦੇ ਹੁਕਮ ਜਾਰੀ ਕਰੇ |

Ad Position 22
No active advertisement
ਪਿਛਲੀ ਖ਼ਬਰ ਰੁੱਖਾਂ ਦੀ ਨਜਾਇਜ਼ ਕਟਾਈ 'ਤੇ ਵਿਭਾਗ ਦੀ ਚੁੱਪ ਨੇ ਕੀਤੇ ਕਈ ਸਵਾਲ ਖੜ੍ਹੇ <br/> ਅਗਲੀ ਖ਼ਬਰ ਕੌਂਸਲਰ ਛੰਨੋ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਦਿੱਤਾ ਇੱਕ ਲੱਖ ਰੁਪਏ ਦਾ ਚੈੱਕ <br/>
Ad Position 24
No active advertisement